Punjab

ਬੱਚੇ ਨੂੰ ਕੁੱਟਣ ਵਾਲੇ ਅਧਿਆਪਕ ਖਿਲਾਫ ਵੱਡੀ ਕਾਰਵਾਈ! ਸਿੱਖਿਆ ਮੰਤਰੀ ਨੇ ਦਿੱਤੇ ਨਿਰਦੇਸ਼

ਬਿਉਰੋ ਰਿਪੋਰਟ – ਪੰਜਾਬ ਵਿਚ ਬੀਤੇ ਦਿਨ ਇਕ ਸਕੂਲ ਅਧਿਆਪਕ ਦੀ ਵੀਡੀਓ ਵਾਇਰਲ ਹੋਈ ਸੀ, ਜਿਸ ਵਿਚ ਉਹ ਇਕ ਬੱਚੇ ਨੂੰ ਬੁਰੀ ਤਰ੍ਹਾਂ ਨਾਲ ਮਾਰ ਰਹੀ ਸੀ। ਇਸ ਤੋਂ ਬਾਅਦ ਹੁਣ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਬੱਚੇ ਦੀ ਕੁੱਟਮਾਰ ਕਰਨ ਵਾਲੇ ਸਕੂਲ ਦੇ ਪ੍ਰਿੰਸੀਪਲ ਖਿਲਾਫ ਅਪਰਾਧਿਕ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਹ ਵੀਡੀਓ ਇਕ ਪ੍ਰਾਈਵੇਟ ਸਕੂਲ ਦੀ ਹੈ, ਪਰ ਕੁਝ ਮੀਡੀਆ ਹਾਊਸਾਂ ਨੇ ਇਸ ਨੂੰ ਸਰਕਾਰੀ ਸਕੂਲ ਦੱਸ ਕੇ ਗਲਤ ਜਾਣਕਾਰੀ ਦਿੱਤੀ ਹੈ। ਸਿਖਿਆ ਮੰਤਰੀ ਨੇ ਕਿਹਾ ਕਿ ਇਸ ਸਬੰਧੀ ਇੱਕ ਅਧਿਆਪਕ ਵੱਲੋਂ ਇੱਕ ਵਿਦਿਆਰਥੀ ਨੂੰ ਕੁੱਟਣ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ, ਜਿਸ ਵਿੱਚ ਸਰਕਾਰੀ ਸਕੂਲ ਦਾ ਹੋਣ ਦਾ ਝੂਠਾ ਦਾਅਵਾ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਇਹ ਵੀਡੀਓ ਕਿਸੇ ਪ੍ਰਾਈਵੇਟ ਸਕੂਲ ਦੀ ਹੈ। ਅਸੀਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਕੂਲ ਦੇ ਮਾਲਕ, ਪ੍ਰਿੰਸੀਪਲ ਅਤੇ ਅਧਿਆਪਕ ਦੇ ਖ਼ਿਲਾਫ਼ ਐਫਆਈਆਰ ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ।

ਇਹ ਵੀ ਪੜ੍ਹੋ – ਸਾਬਕਾ ਮੰਤਰੀ ਅਜਾਇਬ ਸਿੰਘ ਮੁਖਮੈਲਪੁਰ ਦਾ ਹੋਇਆ ਦਿਹਾਂਤ