Punjab

ਪ੍ਰਨੀਤ ਕੌਰ ਦੇ ਵਿਰੋਧ ਦੌਰਾਨ ਕਿਸਾਨ ਦੀ ਹੋਈ ਮੌਤ ਮਾਮਲੇ ਵਿੱਚ ਪੁਲਿਸ ਨੇ ਮੁਕੱਦਮਾ ਕੀਤਾ ਦਰਜ

ਬੀਤੇ ਦਿਨ ਲੋਕ ਸਭਾ ਹਲਕਾ ਪਟਿਆਲਾ (Patiala) ਤੋਂ ਭਾਜਪਾ ਦੇ ਉਮੀਦਵਾਰ ਪ੍ਰਨੀਤ ਕੌਰ (Parneet Kaur) ਦਾ ਵਿਰੋਧ ਕਰ ਰਹੇ ਕਿਸਾਨ ਦੀ ਮੌਤ ਹੋਈ ਸੀ, ਜਿਸ ‘ਤੇ ਪੁਲਿਸ ਨੇ ਕਾਰਵਾਈ ਕਰਦਿਆਂ ਭਾਜਪਾ ਲੀਡਰ ਹਰਵਿੰਦਰ ਸਿੰਘ ਹਰਪਾਲਪੁਰ ਤੇ ਹੋਰਨਾਂ ਅਣਪਛਾਤਿਆਂ ਖਿਲਾਫ ਧਾਰਾ 304 ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਬੀਤੇ ਦਿਨ ਕਿਸਾਨਾਂ ਵੱਲੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦਾ ਵਿਰੋਧ ਕੀਤਾ ਜਾ ਰਿਹਾ ਸੀ, ਜਦੋਂ ਕਿਸਾਨ ਪ੍ਰਨੀਤ ਕੌਰ ਦੀ ਕਾਰ ਨਜ਼ਦੀਕ ਪਹੁੰਚੇ ਤਾਂ ਹਰਵਿੰਦਰ ਸਿੰਘ ਹਰਪਾਲਪੁਰ ਅਤੇ ਉਸ ਦੇ ਸਾਥੀਆਂ ਨੇ ਕਿਸਾਨਾਂ ਨਾਲ ਧੱਕਾ ਮੁੱਕੀ ਕਰਨੀ ਸ਼ੁਰੂ ਕਰ ਦਿੱਤੀ, ਜਿਸ ਕਾਰਨ ਕਿਸਾਨ ਸੁਰਿੰਦਰਪਾਲ ਸਿੰਘ ਵਾਸੀ ਪਿੰਡ ਆਕੜੀ ਥੱਲੇ ਡਿੱਗ ਕੇ ਜ਼ਖ਼ਮੀ ਹੋ ਗਿਆ। ਜਿਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।

ਇਹ ਵੀ ਪੜ੍ਹੋ – ਪੰਜਾਬ ਚ 10 ਮਈ ਨੂੰ ਰਹੇਗੀ ਸਰਕਾਰੀ ਛੁੱਟੀ , ਵੱਖ-ਵੱਖ ਅਦਾਰੇ ਰਹਿਣਗੇ ਬੰਦ