The Khalas Tv Blog Punjab ਮੋਹਾਲੀ ਡਾਇਰੀਆ ਮਾਮਲੇ ‘ਚ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ, ਡੀਸੀ ਨੇ ਪਾਣੀ ਵਾਲੀ ਟੈਂਕੀ ਦੀ ਸਫਾਈ ਦੇ ਦਿੱਤੇ ਹੁਕਮ
Punjab

ਮੋਹਾਲੀ ਡਾਇਰੀਆ ਮਾਮਲੇ ‘ਚ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ, ਡੀਸੀ ਨੇ ਪਾਣੀ ਵਾਲੀ ਟੈਂਕੀ ਦੀ ਸਫਾਈ ਦੇ ਦਿੱਤੇ ਹੁਕਮ

ਮੋਹਾਲੀ ‘ਚ ਲਗਾਤਾਰ ਫੈਲ ਰਹੇ ਡਾਇਰੀਆ ਅਤੇ ਹੈਜ਼ਾ ਦੇ ਮਾਮਲੇ ‘ਚ ਹੁਣ ਪੁਲਿਸ ਦੀ ਕਾਰਵਾਈ ਸਾਹਮਣੇ ਆਈ ਹੈ। ਡੀਸੀ ਮੁਹਾਲੀ ਆਸ਼ਿਕਾ ਜੈਨ ਦੇ ਹੁਕਮਾਂ ਦੇ ਬਾਵਜੂਦ ਪਾਣੀ ਦੀਆਂ ਟੈਂਕੀਆਂ ਦੀ ਸਫ਼ਾਈ ਨਾ ਕਰਨ ’ਤੇ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ।

ਹਾਲਾਂਕਿ ਪੁਲਿਸ ਨੇ ਵੀ ਇਸ ਮਾਮਲੇ ‘ਚ ਸਿਰਫ ਕਾਸਮੈਟਿਕ ਕਾਰਵਾਈ ਕੀਤੀ ਹੈ। ਕਿਉਂਕਿ ਪੁਲੀਸ ਵੱਲੋਂ ਦਰਜ ਕੀਤੇ ਕੇਸ ਵਿੱਚ ਕਿਸੇ ਦੀ ਜ਼ਿੰਮੇਵਾਰੀ ਤੈਅ ਨਹੀਂ ਕੀਤੀ ਗਈ ਹੈ। ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਹ ਮਾਮਲਾ ਮੁਹਾਲੀ ਦੇ ਫੇਜ਼ 8 ਥਾਣੇ ਵਿੱਚ ਭਾਰਤੀ ਦੰਡਾਵਲੀ ਦੀ ਧਾਰਾ 223 ਤਹਿਤ ਦਰਜ ਕੀਤਾ ਗਿਆ ਹੈ।

ਮਰੀਜ਼ ਲਗਾਤਾਰ ਵੱਧ ਰਹੇ ਹਨ

ਮੁਹਾਲੀ ਦੇ ਪਿੰਡ ਕੁੰਭੜਾ ਵਿੱਚ ਡਾਇਰੀਆ ਦਾ ਪ੍ਰਕੋਪ ਲਗਾਤਾਰ ਵੱਧਦਾ ਜਾ ਰਿਹਾ ਹੈ। ਮਰੀਜ਼ਾਂ ਦੀ ਗਿਣਤੀ ਵਧ ਰਹੀ ਹੈ। ਨਿੱਤ ਨਵੇਂ ਮਰੀਜ਼ ਸਾਹਮਣੇ ਆ ਰਹੇ ਹਨ। ਹੁਣ ਤੱਕ ਡਾਇਰੀਆ ਦੇ 85 ਅਤੇ ਹੈਜ਼ੇ ਦੇ ਚਾਰ ਮਰੀਜ਼ ਪਾਏ ਗਏ ਹਨ। ਹਸਪਤਾਲ ਵਿੱਚ ਇਸ ਸਮੇਂ ਕਰੀਬ 12 ਮਰੀਜ਼ ਇਲਾਜ ਅਧੀਨ ਹਨ।

ਬਾਕੀਆਂ ਦਾ ਇਲਾਜ ਕਰਕੇ ਘਰ ਭੇਜ ਦਿੱਤਾ ਗਿਆ ਹੈ। ਇਨ੍ਹਾਂ ਵਿੱਚੋਂ ਜ਼ਿਆਦਾਤਰ ਮਰੀਜ਼ ਉਹ ਹਨ ਜੋ ਇੱਥੇ ਕਿਰਾਏ ’ਤੇ ਰਹਿੰਦੇ ਹਨ ਅਤੇ ਜਿਨ੍ਹਾਂ ਦੇ ਘਰਾਂ ਦੇ ਹੇਠਾਂ ਪਾਣੀ ਇਕੱਠਾ ਕਰਨ ਲਈ ਪਾਣੀ ਦੀਆਂ ਟੈਂਕੀਆਂ ਹਨ। ਡੀਸੀ ਆਸ਼ਿਕਾ ਜੈਨ ਨੇ ਇਨ੍ਹਾਂ ਪਾਣੀ ਦੀਆਂ ਟੈਂਕੀਆਂ ਨੂੰ ਸਾਫ਼ ਕਰਨ ਦੇ ਨਿਰਦੇਸ਼ ਦਿੱਤੇ ਸਨ।

ਅਜੇ ਤੱਕ ਕਿਸੇ ਦੀ ਜ਼ਿੰਮੇਵਾਰੀ ਤੈਅ ਨਹੀਂ ਕੀਤੀ ਗਈ ਹੈ

ਮੁਹਾਲੀ ਦੀ ਡੀਸੀ ਆਸ਼ਿਕਾ ਜੈਨ 23 ਜੁਲਾਈ ਨੂੰ ਮੌਕੇ ’ਤੇ ਪੁੱਜੇ ਸਨ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਸਨ। ਚਾਰ ਦਿਨ ਬੀਤ ਜਾਣ ’ਤੇ ਵੀ ਕਿਸੇ ਅਧਿਕਾਰੀ ਨੇ ਇਸ ਲਾਪ੍ਰਵਾਹੀ ਲਈ ਜ਼ਿੰਮੇਵਾਰ ਨਹੀਂ ਠਹਿਰਾਇਆ।

ਇੱਥੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਪਾਣੀ ਦੀ ਸਪਲਾਈ ਕੀਤੀ ਜਾਂਦੀ ਹੈ। ਜਦੋਂਕਿ ਇਹ ਇਲਾਕਾ ਨਗਰ ਨਿਗਮ ਮੁਹਾਲੀ ਅਧੀਨ ਆਉਂਦਾ ਹੈ। ਫਿਲਹਾਲ ਨਗਰ ਨਿਗਮ ਨੂੰ ਟੈਂਕਰਾਂ ਰਾਹੀਂ ਪਾਣੀ ਸਪਲਾਈ ਕਰਨ ਦੇ ਆਦੇਸ਼ ਦਿੱਤੇ ਗਏ ਹਨ।

Exit mobile version