The Khalas Tv Blog Punjab ਔਰਤ ਨੂੰ ਅੱਗ ਲਗਾ ਕੇ ਕਤਲ ਕਰਨ ਦੇ ਮਾਮਲੇ ‘ਚ ਆਇਆ ਨਵਾਂ ਮੋੜ, ਸੱਸ ਤੇ ਸਹੁਰੇ ‘ਤੇ ਮਾਮਲਾ ਦਰਜ
Punjab

ਔਰਤ ਨੂੰ ਅੱਗ ਲਗਾ ਕੇ ਕਤਲ ਕਰਨ ਦੇ ਮਾਮਲੇ ‘ਚ ਆਇਆ ਨਵਾਂ ਮੋੜ, ਸੱਸ ਤੇ ਸਹੁਰੇ ‘ਤੇ ਮਾਮਲਾ ਦਰਜ

ਅਬੋਹਰ ਦੀ ਕਿੱਲਿਆਂਵਾਲੀ ਰੇਲਵੇ ਕਲੋਨੀ ਦੀ ਰਹਿਣ ਵਾਲੀ ਇੱਕ ਵਿਆਹੁਤਾ ਔਰਤ ਨੂੰ ਅੱਗ ਲਗਾ ਕੇ ਕਤਲ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਪੁਲਿਸ ਵੱਲੋਂ ਲਗਾਤਾਰ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਸੀ ਅਤੇ ਹੁਣ ਇਸ ਮਾਮਲੇ ਵਿੱਚ ਨਵਾਂ ਮੋੜ ਆਇਆ ਸਾਹਮਣੇ ਆਇਆ ਹੈ। ਥਾਣਾ ਜੀਆਰਪੀ ਵੱਲੋਂ ਬਿਆਨ ਦਰਜ ਕਰਨ ਤੋਂ ਬਾਅਦ ਥਾਣਾ ਖੂਈਆਂਸਰਵਰ ਪੁਲਿਸ ਨੇ ਮ੍ਰਿਤਕਾ ਦੀ ਸੱਸ ਅਤੇ ਸਹੁਰੇ ਖ਼ਿਲਾਫ਼ ਧਾਰਾ 307 ਅਤੇ 323 ਤਹਿਤ ਕੇਸ ਦਰਜ ਕਰ ਲਿਆ ਹੈ। ਪਰ ਹੁਣ ਮ੍ਰਿਤਕਾ ਦੀ ਮੌਤ ਤੋਂ ਬਾਅਦ ਘਟਨਾ ਵਾਲੀ ਥਾਂ ਦੇ ਆਧਾਰ ‘ਤੇ ਸੱਸ ਅਤੇ ਸਹੁਰੇ ਖਿਲਾਫ ਥਾਣਾ ਸਦਰ ‘ਚ ਆਈਪੀਸੀ ਦੀ ਧਾਰਾ 302, 120ਬੀ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਮ੍ਰਿਤਕ ਔਰਤ ਦੇ ਪਰਿਵਾਰਕ ਮੈਂਬਰ ਲਾਸ਼ ਨੂੰ ਉਨ੍ਹਾਂ ਦੇ ਜੱਦੀ ਪਿੰਡ ਹਰਿਆਣਾ ਲੈ ਗਏ। ਜਿੱਥੇ ਪਰਿਵਾਰ ਵੱਲੋਂ ਉਸ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਮ੍ਰਿਤਕਾ ਦੇ ਪਿਤਾ ਕਰਨ ਸਿੰਘ ਨੇ ਦੱਸਿਆ ਕਿ ਉਸ ਦਾ ਪਤੀ ਮਨੀਸ਼ ਦੁਬਈ ਤੋਂ ਮਮਤਾ ਦੇ ਅੰਤਿਮ ਸੰਸਕਾਰ ਲਈ ਨਹੀਂ ਆਇਆ ਅਤੇ ਨਾ ਹੀ ਉਸ ਨਾਲ ਕੋਈ ਗੱਲ ਹੋਈ ਹੈ। ਮ੍ਰਿਤਕਾ ਦੇ ਪਿਤਾ ਨੇ ਲੜਕੀ ਦੀ ਸੱਸ ਅਤੇ ਸਹੁਰੇ ਦੇ ਨਾਲ-ਨਾਲ ਮਮਤਾ ਦੇ ਪਤੀ ਮਨੀਸ਼ ਖ਼ਿਲਾਫ਼ ਕਾਰਵਾਈ ਕਰਕੇ ਉਸ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ –  ਲਾਲਜੀਤ ਭੁੱਲਰ ਨੇ ਫਿਰ ਦਿੱਤਾ ਵਿਵਾਦਤ ਬਿਆਨ, ਗਰਮਾਈ ਸਿਆਸਤ

 

Exit mobile version