Punjab

‘ਆਪ’ ਲੀਡਰਾਂ ਸਮੇਤ 150 ਲੋਕਾਂ ‘ਤੇ ਕੇਸ ਦਰਜ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਲੰਬੀ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ‘ਤੇ ਕਰੋਨਾ ਨਿਯਮ ਤੋੜਨ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤੇ ਗਏ ਹਨ। ਕੁਲਤਾਰ ਸੰਧਵਾ, ਬਲਜੀਤ ਕੌਰ ਅਤੇ ਮੀਤ ਹੇਅਰ ਸਮੇਤ 150 ਲੋਕਾਂ ‘ਤੇ ਕੇਸ ਦਰਜ ਕੀਤੇ ਗਏ ਹਨ। ਆਮ ਆਦਮੀ ਪਾਰਟੀ ਨੇ ਸ਼ਰਾਬ ਫੈਕਟਰੀਆਂ ਨੂੰ ਲੈ ਕੇ ਕੱਲ੍ਹ ਪ੍ਰਦਰਸ਼ਨ ਕੀਤਾ ਸੀ। ਪਿਛਲੇ ਦਿਨੀਂ ਬਾਦਲ ਪਿੰਡ ਵਿੱਚ ਇੱਕ ਸ਼ਰਾਬ ਫੈਕਟਰੀ ‘ਤੇ ਰੇਡ ਮਾਰੀ ਗਈ ਸੀ ਅਤੇ ਫੈਕਟਰੀ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਜੋੜਿਆ ਜਾ ਰਿਹਾ ਸੀ। ਪੁਲਿਸ ਵੱਲੋਂ ਕੋਈ ਕਾਰਵਾਈ ਨਾ ਕੀਤੇ ਜਾਣ ‘ਤੇ ‘ਆਪ’ ਨੇ ਪ੍ਰਦਰਸ਼ਨ ਕੀਤਾ ਸੀ। ‘ਆਪ’ ਨੇ ਇਸ ਪ੍ਰਦਰਸ਼ਨ ਵਿੱਚ ਵੱਡਾ ਇਕੱਠ ਕੀਤਾ ਸੀ, ਜਿਸ ਕਰਕੇ ਪੁਲਿਸ ਨੇ ‘ਆਪ’ ‘ਤੇ ਕਰੋਨਾ ਨਿਯਮਾਂ ਦੀ ਉਲੰਘਣਾ ਕਰਨ ਦਾ ਦੋਸ਼ ਲਾਇਆ ਹੈ।