ਬਿਉਰੋ ਰਿਪੋਰਟ – ਪੰਜਾਬ ਵਿਚ ਪਰਾਲੀ ਸਾੜਨ (Stubble Burning) ਲਗਾਤਾਰ ਜਾਰੀ ਹੈ। ਪਰਾਲੀ ਦੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਸੋਮਵਾਰ ਨੂੰ ਪੰਜਾਬ ਵਿਚ ਅੱਗ ਲੱਗਣ ਦੀਆਂ 68 ਘਟਨਾਵਾਂ ਦਰਜ ਕੀਤੀਆਂ ਗਈਆਂ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ 10 ਅਕਤੂਬਰ ਨੂੰ 123, 11 ਅਕਤੂਬਰ ਨੂੰ 143, 12 ਅਕਤੂਬਰ ਨੂੰ 177 ਅਤੇ 13 ਅਕਤੂਬਰ ਨੂੰ 162 ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਪੰਜਾਬ ਵਿਚ ਇਸ ਸਾਲ ਵੀ ਭਾਵੇਂ ਪਰਾਲੀ ਸਾੜਨ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ ਪਰ ਪਿਛਲੇ ਸਾਲਾਂ ਦੇ ਮੁਕਾਬਲੇ ਇਸ ਸਾਲ 30 ਫੀਸਦੀ ਦੀ ਕਮੀ ਦਰਜ ਕੀਤੀ ਗਈ ਹੈ।
ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਦੱਸਿਆ ਗਿਆ ਹੈ ਕਿ ਇਸ ਸਾਲ ਹੁਣ ਤੱਕ ਅੱਗ ਲੱਗਣ ਦੀਆਂ 940 ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ ਪਰ ਪਿਛਲੇ ਸਾਲ ਇਹ ਘਟਨਾਵਾਂ ਦਾ ਅੰਕੜਾ ਜ਼ਿਆਦਾ ਸੀ। ਪਿਛਲੇ ਸਾਲ 1,319 ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆਏ ਸਨ। ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਵਿਚ 18 ਅਤੇ ਤਰਨ-ਤਾਰਨ ਵਿਚ 14 ਮਾਮਲੇ ਸਾਹਮਣੇ ਆਏ ਹਨ। ਇਸ ਸਾਲ ਹੁਣ ਤੱਕ ਅੰਮ੍ਰਿਤਸਰ ਵਿਚੋਂ 339 ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ।
ਇਹ ਵੀ ਪੜ੍ਹੋ – ਨੇਹਾ ਕੱਕੜ ਤੇ ਉਸ ਦੇ ਪਤੀ ਨੂੰ ਨਿਹੰਗ ਸਿੰਘਾਂ ਦੀ ਧਮਕੀ! ‘ਲੋਕਾਂ ਸਾਹਮਣੇ ਪਤੀ ਨਾਲ ਅਸ਼ਲੀਲ ਹਰਕਤਾਂ ਕਰ ਰਹੀ!’