The Khalas Tv Blog Punjab ਪੰਜਾਬ ਦੇ ਇਸ ਪਿੰਡ ਨੂੰ ਪੁਲਿਸ ਨੇ ਘੇਰਾ ਪਾਕੇ ਕੀਤਾ ਸੀਲ! ਨੌਜਵਾਨਾਂ ਨੂੰ ਬਰਬਾਦ ਕਰਨ ਵਾਲਿਆਂ ਨੂੰ ਫੜਿਆ
Punjab

ਪੰਜਾਬ ਦੇ ਇਸ ਪਿੰਡ ਨੂੰ ਪੁਲਿਸ ਨੇ ਘੇਰਾ ਪਾਕੇ ਕੀਤਾ ਸੀਲ! ਨੌਜਵਾਨਾਂ ਨੂੰ ਬਰਬਾਦ ਕਰਨ ਵਾਲਿਆਂ ਨੂੰ ਫੜਿਆ

ਬਿਉਰੋ ਰਿਪੋਰਟ – ਨਸ਼ੇ ਦੇ ਖਿਲਾਫ ਪੰਜਾਬ ਪੁਲਿਸ ਦਾ ਖੰਨਾ ਵਿੱਚ ਐਕਸ਼ਨ ਵੇਖਣ ਨੂੰ ਮਿਲਿਆ, ਪਿੰਡ ਦਹੇੜੂ ਨੂੰ ਸੀਲ ਕਰ ਦਿੱਤਾ ਗਿਆ, ਪੁਲਿਸ ਨੇ ਚਾਰੇ ਪਾਸਿਓਂ ਪਿੰਡ ਨੂੰ ਘੇਰ ਲਿਆ। ਦਰਅਸਲ ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਇਸ ਪਿੰਡ ਵਿੱਚ 2-4 ਘਰ ਲੁਕ-ਛਿਪ ਤੇ ਨਸ਼ਾ ਤਸਕਰੀ ਦਾ ਕੰਮ ਕਰ ਰਹੇ ਹਨ। ਸੋ ਇਨ੍ਹਾਂ ਨੂ ਕਾਬੂ ਕਰਨ ਲਈ ਪੁਲਿਸ ਨੇ ਸਾਰਾ ਪਿੰਡ ਸੀਲ ਕਰਕੇ ਸਰਚ ਆਪ੍ਰੇਸ਼ਨ ਸ਼ੁਰੂ ਕੀਤਾ।

ਇਸ ਕਾਰਵਾਈ ਬਾਰੇ ਜਾਣਕਾਰੀ ਦਿੰਦੇ ਹੋਏ DSP ਹਰਜਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਉਨ੍ਹਾਂ ਨੂੰ ਪਿੰਡ ‘ਚ ਕੁੱਝ ਘਰਾਂ ਦੇ ਨਸ਼ਾ ਵੇਚਣ ਬਾਰੇ ਇਤਲਾਹ ਮਿਲੀ ਸੀ। ਇਸ ਤੋਂ ਬਾਅਦ ਉਹ ਆਪਣੀ ਪੁਲਿਸ ਪਾਰਟੀ ਸਮੇਤ ਇਸ ਪਿੰਡ ਵਿੱਚ ਛਾਪੇਮਾਰੀ ਕਰਨ ਪੁੱਜੇ।

ਉਨ੍ਹਾਂ ਦੱਸਿਆ ਕਿ ਮੌਕੇ ‘ਤੇ 3-4 ਸ਼ੱਕੀ ਲੋਕਾਂ ਨੂੰ ‘ਰਾਊਂਡ ਅਪ’ ਕੀਤਾ ਗਿਆ ਹੈ ਅਤੇ ਕੁੱਝ ਵਾਹਨ ਵੀ ਕਬਜ਼ੇ ਵਿੱਚ ਲਏ ਗਏ ਹਨ, ਜਿਨ੍ਹਾਂ ਨੂੰ ਤਸਦੀਕ ਤੋਂ ਬਾਅਦ ਛੱਡਿਆ ਜਾਵੇਗਾ।

DSP ਦਾ ਕਹਿਣਾ ਹੈ ਕਿ ਅਸੀਂ ਚਾਹੁੰਦੇ ਹਾਂ ਕਿ ਇਸ ਪਿੰਡ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਇਆ ਜਾਵੇਗਾ, ਇਸੇ ਲਈ ਸਵੇਰੇ-ਸਵੇਰੇ ਅੱਜ ਪੁਲਿਸ ਪਾਰਟੀ ਵਲੋਂ ਇੱਥੇ ਕਾਸੋ ਆਪਰੇਸ਼ਨ ਚਲਾਇਆ ਗਿਆ ਹੈ।

Exit mobile version