ਸੰਸਦ ਦਾ ਮਾਨਸੂਨ ਸੈਸ਼ਨ ਜਲਦ ਹੋਵੇਗਾ ਸ਼ੁਰੂ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੰਸਦ ਦਾ ਮਾਨਸੂਨ ਸੈਸ਼ਨ 19 ਜੁਲਾਈ ਤੋਂ ਸ਼ੁਰੂ ਹੋਵੇਗਾ। ਇਹ ਮਾਨਸੂਨ ਸੈਸ਼ਨ 13 ਅਗਸਤ ਤੱਕ ਚੱਲੇਗਾ। ਇਸ ਮਾਨਸੂਨ ਸੈਸ਼ਨ ਵਿੱਚ ਕੁੱਲ 20 ਬੈਠਕਾਂ ਹੋਣਗੀਆਂ। ਸੈਸ਼ਨ ਦੌਰਾਨ ਕੋਵਿਡ ਨਿਯਮਾਂ ਦੀ ਪਾਲਣਾ ਕੀਤੀ ਜਾਵੇਗੀ। ਸੈਸ਼ਨ ਵਿੱਚ ਆਉਣ ਵਾਲੇ ਸਾਰੇ ਲੋਕਾਂ ਲਈ ਕੋਵਿਡ ਟੀਕੇ ਦੀ ਘੱਟੋ-ਘੱਟ ਇੱਕ ਖੁਰਾਕ ਲੈਣਾ ਜ਼ਰੂਰੀ ਹੋਵੇਗਾ।