ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਦੀ ਕਾਰ ਹਾਦਸਾਗ੍ਰਸਤ
‘ਦ ਖ਼ਾਲਸ ਬਿਊਰੋ :- ਲੁਧਿਆਣਾ ਬਾਈਪਾਸ ’ਤੇ ਹਰਿਆਣਾ ਦੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਦੀ ਕਾਰ ਅੱਜ ਹਾਦਸਾਗ੍ਰਸਤ ਹੋ ਗਈ। ਹਾਦਸੇ ਵਿੱਚ ਚੜੂਨੀ ਦੀ ਫੋਰਡ ਐਂਡੇਵਰ ਕਾਰ ਨੂੰ ਕਾਫੀ ਨੁਕਸਾਨ ਪਹੁੰਚਿਆ। ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਸੱਟ ਲੱਗਣ ਤੋਂ ਬਚਾਅ ਰਿਹਾ। ਜਾਣਕਾਰੀ ਮੁਤਾਬਕ ਚੜੂਨੀ ਦੀ ਕਾਰ ਨੂੰ ਇੱਕ ਟਿੱਪਰ ਨੇ ਪਿੱਛੋਂ ਟੱਕਰ ਮਾਰੀ ਸੀ।