ਕਿਸਾਨਾਂ ਦੇ ਹੱਕ ‘ਚ ਖੜੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਵਕੀਲ, ਕਿਸਾਨਾਂ ਖ਼ਿਲ਼ਾਫ ਦਰਜ ਹੋਏ ਕੇਸ ਲੜਣਗੇ ਮੁਫ਼ਤ
‘ਦ ਖ਼ਾਲਸ ਬਿਊਰੋ :- ਕੇਂਦਰ ਵੱਲੋਂ ਲਿਆਂਦੇ ਤਿੰਨ ਖੇਤੀ ਬਿੱਲਾਂ ਨੂੂੰ ਰੱਦ ਕਰਾਉਣ ਲਈ ਕਿਸਾਨਾਂ ਤੇ ਮੋਦੀ ਸਰਕਾਰ ਵਿਚਾਲੇ ਛਿੜੀ ਜੰਗ ਵਿੱਚ ਕਿਸਾਨ ਜਥੇਬੰਦੀਆਂ ਨੂੰ ਹੁਣ ਹਰ ਵਰਗ ਤੋਂ ਹਿਮਾਇਤੀ ਮਿਲ ਰਹੇ ਹਨ। ਸੁਪਰੀਮ ਕੋਰਟ ਦੇ ਵਕੀਲਾਂ ਤੋਂ ਬਾਅਦ ਹੁਣ ਪੰਜਾਬ ਹਰਿਆਣਾ ਹਾਈਕੋਰਟ ਦੇ ਵਕੀਲਾਂ ਨੇ ਵੀ ਕਿਸਾਨਾਂ ਦੇ ਹੱਕ ਵਿੱਚ ਵੱਡਾ ਫ਼ੈਸਲਾ ਲਿਆ ਹੈ।