ਖ਼ਾਸ ਲੇਖ: ਟਿਕੈਤ ਨੇ ਦਿੱਤਾ ਸਰਕਾਰ ਦੀ ਚਿੱਠੀ ਦਾ ਜਵਾਬ, ਜਾਣੋ ਪੰਜਾਬ ਦੇ ਕਿਸਾਨਾਂ ਨੂੰ ਮਨਾਉਣ ਲਈ ਕੀ-ਕੀ ਕਰ ਰਹੀ ਮੋਦੀ ਸਰਕਾਰ?
’ਦ ਖ਼ਾਲਸ ਬਿਊਰੋ (ਗੁਰਪ੍ਰੀਤ ਕੌਰ): ਖੇਤੀਬਾੜੀ ਮੰਤਰਾਲੇ ਦੇ ਜੁਆਇੰਟ ਸੈਕਟਰੀ ਵਿਵੇਕ ਅਗਰਵਾਲ ਨੇ ਐਤਵਾਰ ਨੂੰ ਤਕਰੀਬਨ 40 ਕਿਸਾਨ ਸੰਗਠਨਾਂ ਦੇ ਆਗੂਆਂ ਨੂੰ ਇੱਕ ਪੱਤਰ ਲਿਖਿਆ ਹੈ। ਇਸ ਵਿੱਚ ਕਿਸਾਨਾਂ ਨੂੰ ਤਿੰਨ ਖੇਤੀ ਕਾਨੂੰਨਾਂ ਵਿੱਚ ਸੋਧ ਦੇ ਸਰਕਾਰ ਵੱਲੋਂ ਭੇਜੇ ਪਹਿਲਾਂ ਵਾਲੇ ਪ੍ਰਸਤਾਵ ’ਤੇ ਆਪਣੇ ਖ਼ਦਸ਼ਿਆਂ ਬਾਰੇ ਦੱਸਣ ਲਈ ਆਖਿਆ ਗਿਆ ਹੈ। ਇਸ ਦੇ ਨਾਲ ਹੀ