India Punjab

ਮਨਾਲੀ ‘ਚ ਜ਼ਮੀਨ ਖਿਸਕਣ ਕਾਰਨ ਲੇਹ-ਚੰਡੀਗੜ੍ਹ ਰਾਸ਼ਟਰੀ ਰਾਜਮਾਰਗ ਬੰਦ, ਅਮਰਨਾਥ ਯਾਤਰਾ 3 ਅਗਸਤ ਤੱਕ ਮੁਅੱਤਲ

ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਬਾਰਿਸ਼ ਨੇ ਵਿਆਪਕ ਤਬਾਹੀ ਮਚਾਈ ਹੈ, ਜਿਸ ਕਾਰਨ ਚੰਡੀਗੜ੍ਹ-ਮਨਾਲੀ-ਲੇਹ ਰਾਸ਼ਟਰੀ ਰਾਜਮਾਰਗ ਸਮੇਤ ਸੂਬੇ ਦੀਆਂ 291 ਸੜਕਾਂ ਬੰਦ ਹੋ ਗਈਆਂ ਹਨ। ਮਨਾਲੀ ਵਿੱਚ ਜ਼ਮੀਨ ਖਿਸਕਣ ਅਤੇ ਹੜ੍ਹਾਂ ਕਾਰਨ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਗਈ ਹੈ। ਮੌਸਮ ਵਿਭਾਗ ਨੇ ਭਾਰੀ ਬਾਰਿਸ਼ ਦੀ ਚੇਤਾਵਨੀ ਜਾਰੀ ਕੀਤੀ ਹੈ, ਜਿਸ ਨਾਲ ਸਥਿਤੀ ਹੋਰ ਵਿਗੜ ਸਕਦੀ ਹੈ।

Read More
India

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਇੱਕ ਅੱਤਵਾਦੀ ਢੇਰ, ਕਾਰਵਾਈ ਜਾਰੀ

ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਅਖਲ ਜੰਗਲ ਵਿੱਚ ਸ਼ਨੀਵਾਰ ਸਵੇਰੇ ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਨੂੰ ਮਾਰ ਦਿੱਤਾ। ਸਪੈਸ਼ਲ ਆਪ੍ਰੇਸ਼ਨ ਗਰੁੱਪ, ਜੰਮੂ-ਕਸ਼ਮੀਰ ਪੁਲਿਸ, ਫੌਜ ਅਤੇ ਸੀਆਰਪੀਐਫ ਦੀ ਸਾਂਝੀ ਟੀਮ ਨੇ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਗੁਪਤ ਸੂਚਨਾ ‘ਤੇ ਸਰਚ ਆਪ੍ਰੇਸ਼ਨ ਸ਼ੁਰੂ ਕੀਤਾ। ਇਸ ਦੌਰਾਨ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਨਾਲ ਮੁਕਾਬਲਾ ਸ਼ੁਰੂ ਹੋਇਆ। ਇਹ

Read More
India Punjab

ਪੰਜਾਬ ਦੇ ਨੌਜਵਾਨਾਂ ‘ਚ ਵਿਦੇਸ਼ ਜਾਣ ਦਾ ਕ੍ਰੇਜ਼ ਘਟਿਆ, ਪਾਸਪੋਰਟ ਬਣਾਉਣ ਦੀ ਗਿਣਤੀ ‘ਚ ਆਈ ਕਮੀ

ਪੰਜਾਬ ਵਿੱਚ ਪਿਛਲੇ ਕੁਝ ਸਾਲਾਂ ਵਿੱਚ ਵਿਦੇਸ਼ ਜਾਣ ਦਾ ਕ੍ਰੇਜ਼ ਤੇਜ਼ੀ ਨਾਲ ਵਧਿਆ ਸੀ, ਜਿਸ ਨੂੰ ਚੋਣਾਂ ਦੌਰਾਨ ਰਾਜਨੀਤੀ ਦਾ ਮੁੱਦਾ ਵੀ ਬਣਾਇਆ ਗਿਆ। ਹੁਣ ਸਥਿਤੀ ਬਦਲ ਰਹੀ ਹੈ, ਕਿਉਂਕਿ ਕੈਨੇਡਾ, ਆਸਟ੍ਰੇਲੀਆ ਅਤੇ ਅਮਰੀਕਾ ਵਰਗੇ ਦੇਸ਼ਾਂ ਦੇ ਸਖ਼ਤ ਵੀਜ਼ਾ ਅਤੇ ਇਮੀਗ੍ਰੇਸ਼ਨ ਨਿਯਮਾਂ ਕਾਰਨ ਪੰਜਾਬ ਤੋਂ ਪਾਸਪੋਰਟ ਬਣਵਾਉਣ ਵਾਲਿਆਂ ਦੀ ਗਿਣਤੀ ਵਿੱਚ ਕਮੀ ਆਈ ਹੈ। ਵਿਦੇਸ਼

Read More
India International Religion

ਲੰਦਨ ’ਚ 30 ਸਾਲਾ ਬ੍ਰਿਟਿਸ਼ ਸਿੱਖ ਦਾ ਚਾਕੂ ਮਾਰ ਕੇ ਕਤਲ, ਸ਼ੱਕੀ ਗ੍ਰਿਫ਼ਤਾਰ

ਬਿਊਰੋ ਰਿਪੋਰਟ: ਪੂਰਬੀ ਲੰਡਨ ਦੇ ਇਲਫੋਰਡ ਵਿੱਚ ਇੱਕ 30 ਸਾਲਾ ਬ੍ਰਿਟਿਸ਼ ਸਿੱਖ ਵਿਅਕਤੀ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਬ੍ਰਿਟਿਸ਼ ਪੁਲਿਸ ਦਾ ਮੰਨਣਾ ਹੈ ਕਿ ਹਮਲਾਵਰ ਮ੍ਰਿਤਕ ਨੂੰ ਪਹਿਲਾਂ ਤੋਂ ਹੀ ਜਾਣਦਾ ਸੀ। ਮ੍ਰਿਤਕ ਦੀ ਪਛਾਣ ਗੁਰਮੁਖ ਸਿੰਘ (ਗੈਰੀ) ਵਜੋਂ ਹੋਈ ਹੈ। 23 ਜੁਲਾਈ ਨੂੰ ਫੇਲਬ੍ਰਿਜ ਰੋਡ ’ਤੇ ਇੱਕ ਰਿਹਾਇਸ਼ੀ ਜਾਇਦਾਦ ’ਤੇ

Read More
India

ਉਪ ਰਾਸ਼ਟਰਪਤੀ ਦੀ ਚੋਣ ਦਾ ਐਲਾਨ! 21 ਅਗਸਤ ਤੱਕ ਭਰੀਆਂ ਜਾਣਗੀਆਂ ਨਾਮਜ਼ਦਗੀਆਂ

ਬਿਊਰੋ ਰਿਪੋਰਟ: ਉਪ ਰਾਸ਼ਟਰਪਤੀ ਦੀ ਚੋਣ 9 ਸਤੰਬਰ ਨੂੰ ਹੋਵੇਗੀ ਤੇ ਨਤੀਜਾ ਵੀ ਉਸੀ ਦਿਨ ਆ ਸਕਦਾ ਹੈ। ਉਪ ਰਾਸ਼ਟਰਪਤੀ ਦੇ ਅਹੁਦੇ ਲਈ ਨਾਮਜ਼ਦਗੀਆਂ 21 ਅਗਸਤ ਤੱਕ ਭਰੀਆਂ ਜਾਣਗੀਆਂ। ਜਗਦੀਪ ਧਨਖੜ ਨੇ 21 ਜੁਲਾਈ ਦੀ ਰਾਤ ਨੂੰ ਅਚਾਨਕ ਉਪ ਰਾਸ਼ਟਰਪਤੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਜਿਸ ਤੋਂ ਬਾਅਦ ਇਹ ਅਹੁਦਾ ਖ਼ਾਲੀ ਹੋ ਗਿਆ

Read More
India Punjab

‘ਆਪ’ ਲੀਡਰ ਦੀ ਵਿਦੇਸ਼ ਫੇਰੀ ’ਤੇ 5ਵੀਂ ਵਾਰ ਪਾਬੰਦੀ! ਕੇਂਦਰ ਨੇ ਪੰਜਾਬ ਦੇ ਮੰਤਰੀ ਨੂੰ ਨਹੀਂ ਦਿੱਤੀ ਇਜਾਜ਼ਤ

ਬਿਊਰੋ ਰਿਪੋਰਟ: ਕੇਂਦਰ ਸਰਕਾਰ ਨੇ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੂੰ ਅਮਰੀਕਾ ਜਾਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਉਹ 4 ਤੋਂ 6 ਅਗਸਤ ਤੱਕ ਬੋਸਟਨ, ਮੈਸੇਚਿਉਸੇਟਸ, ਅਮਰੀਕਾ ਵਿੱਚ ਹੋਣ ਵਾਲੇ ਨੈਸ਼ਨਲ ਕਾਨਫਰੰਸ ਆਫ਼ ਸਟੇਟ ਲੈਜਿਸਲੇਚਰਜ਼ (NCS) ਲੈਜਿਸਲੇਟਿਵ ਸੰਮੇਲਨ ਵਿੱਚ ਸ਼ਾਮਲ ਹੋਣਾ ਚਾਹੁੰਦੇ ਸਨ। ਇਹ ਦੁਨੀਆ ਭਰ ਦੇ

Read More
India Lifestyle

ਗੈਸ ਸਿਲੰਡਰ ਸਸਤਾ, ਹਵਾਈ ਸਫ਼ਰ ਮਹਿੰਗਾ! ਅੱਜ ਤੋਂ ਲਾਗੂ ਹੋਣਗੇ ਇਹ ਵੱਡੇ ਬਦਲਾਅ

ਬਿਊਰੋ ਰਿਪੋਰਟ: ਅੱਜ ਅਗਸਤ ਮਹੀਨੇ ਸ਼ੁਰੂ ਹੋ ਗਿਆ ਹੈ ਤੇ ਇਸ ਮਹੀਨੇ ਵਿੱਚ 5 ਵੱਡੇ ਬਦਲਾਅ ਹੋ ਰਹੇ ਹਨ, ਜੋ ਸਿੱਧੇ ਤੌਰ ’ਤੇ ਤੁਹਾਡੀ ਰੋਜ਼ਾਨਾ ਜ਼ਿੰਦਗੀ ਨਾਲ ਜੁੜੇ ਹਨ। ਅੱਜ ਤੋਂ 19 ਕਿਲੋਗ੍ਰਾਮ ਵਪਾਰਕ ਗੈਸ ਸਿਲੰਡਰ ₹34.50 ਸਸਤਾ ਹੋ ਗਿਆ ਹੈ। ਵਪਾਰਕ ਜਹਾਜ਼ਾਂ ਵਿੱਚ ਵਰਤੇ ਜਾਣ ਵਾਲੇ ਏਵੀਏਸ਼ਨ ਟਰਬਾਈਨ ਫਿਊਲ (ATF) ਦੀ ਕੀਮਤ 2677.88 ਰੁਪਏ

Read More
India Religion Technology

SGPC ਨੇ ਗੁਰਬਾਣੀ ਤੇ ਸਿੱਖ ਇਤਿਹਾਸ ਬਾਰੇ ਗ਼ਲਤ ਜਾਣਕਾਰੀ ਫੈਲਾਉਣ ਵਾਲੇ AI ਟੂਲਸ ’ਤੇ ਜਤਾਇਆ ਇਤਰਾਜ਼

ਬਿਊਰੋ ਰਿਪੋਰਟ (ਅੰਮ੍ਰਿਤਸਰ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਸੰਗਤਾਂ ਵੱਲੋਂ ਮਿਲ ਰਹੀਆਂ ਸ਼ਿਕਾਇਤਾਂ ਦੇ ਅਧਾਰ ’ਤੇ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਟੂਲਸ ਨਾਲ ਗੁਰਬਾਣੀ, ਸਿੱਖ ਇਤਿਹਾਸ ਤੇ ਗੁਰਮਤਿ ਦੀ ਗ਼ਲਤ ਜਾਣਕਾਰੀ ਦੇਣ ਦਾ ਨੋਟਿਸ ਲੈਂਦਿਆਂ ਵੱਖ-ਵੱਖ ਏਆਈ ਪਲੇਟਫਾਰਮਾਂ ਨੂੰ ਈਮੇਲ ਭੇਜ ਕੇ ਇਤਰਾਜ਼ ਪ੍ਰਗਟ ਕੀਤਾ ਹੈ। ਜਿਨ੍ਹਾਂ ਏਆਈ ਪਲੇਟਫਾਰਮਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਲਿਖਿਆ ਗਿਆ ਹੈ,

Read More