ਹੁਣ ਪਰਾਲੀ ਸਾੜਨ ਲਈ ਦੇਣਾ ਪਵੇਗਾ ਵੱਧ ਜ਼ੁਰਮਾਨਾ, ਕੇਂਦਰ ਨੇ ਪਰਾਲੀ ਸਾੜਨ ’ਤੇ ਜ਼ੁਰਮਾਨਾ ਵਧਾਇਆ
ਦਿੱਲੀ : ਆਪਣੇ ਖੇਤਾਂ ਵਿਚ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਹੁਣ ਵੱਧ ਜ਼ੁਰਮਾਨਾ ਦੇਣਾ ਪਵੇਗਾ। ਕੇਂਦਰ ਸਰਕਾਰ ਨੇ ਕਮਿਸ਼ਨ ਫਾਰ ਏ ਕਵਾਲਟੀ ਮੈਨੇਜਮੈਂਟ ਇਨ ਨੈਸ਼ਨਲ ਕੈਪੀਟਲ ਰੀਜਨ ਐਂਡ ਐਡਜੋਇਨਿੰਗ ਏਰੀਆਜ਼ ਸੋਧ ਨਿਯਮ 2024 ਲਾਗੂ ਕਰ ਦਿੱਤੇ ਹਨ। ਸੁਪਰੀਮ ਕੋਰਟ ਦੀ ਟਿੱਪਣੀ ਤੋਂ ਬਾਅਦ ਕੇਂਦਰ ਨੇ ਪਰਾਲੀ ਦੀ ਸਮੱਸਿਆ ਨੂੰ ਲੈ ਕੇ ਸਖਤ ਰੁਖ ਕੀਤਾ ਹੈ।