ਲੋੜ ਪੈਣ ‘ਤੇ ਖੇਤੀ ਕਾਨੂੰਨ ਰੱਦ ਕਰਾਉਣ ਲਈ ਲੱਖਾਂ ਦੀ ਗਿਣਤੀ ‘ਚ ਟਰੈਕਟਰਾਂ ’ਤੇ ਪਹੁੰਚਾਂਗੇ ਸੰਸਦ – ਰਾਕੇਸ਼ ਟਿਕੈਤ
‘ਦ ਖ਼ਾਲਸ ਬਿਊਰੋ :- ਕਿਸਾਨਾਂ ਨੂੰ ਖੇਤੀ ਕਾਨੂੰਨਾਂ ਦੇ ਖਿਲਾਫ ਪ੍ਰਦਰਸ਼ਨ ਕਰਦਿਆਂ 100 ਦਿਨਾਂ ਤੋਂ ਉੱਪਰ ਦਾ ਸਮਾਂ ਹੋ ਗਿਆ ਹੈ ਪਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ। ਕਿਸਾਨ ਜਥੇਬੰਦੀਆਂ ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਕਈ ਐਲਾਨ ਕੀਤੇ ਜਾ ਰਹੇ ਹਨ। ਕਿਸਾਨ ਲੀਡਰ ਸਰਕਾਰ ਨਾਲ ਗੱਲਬਾਤ ਕਰਨ ਲਈ ਤਿਆਰ ਹਨ
