ਕੈਪਟਨ ਸਰਕਾਰ ਪੰਜਾਬ ਵਿੱਚ ਉਹ ਕੁੱਝ ਕਰ ਰਹੀ ਹੈ ਜੋ ਮੋਦੀ ਸਰਕਾਰ ਕਹਿੰਦੀ ਹੈ : ਰਾਘਵ ਚੱਢਾ
‘ਦ ਖ਼ਾਲਸ ਬਿਊਰੋ :- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ 24 ਦਸੰਬਰ ਨੂੰ ਮੋਦੀ ਸਰਕਾਰ ਦੀ ਬੋਲੀ ਬੋਲਦੇ ਹੋਏ ਕਿਸਾਨ ਅੰਦੋਲਨ ‘ਚ ਸੇਵਾਦਾਰ ਬਣ ਕੇ ਕਾਰਜ ਕਰਨ ਵਾਲੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਰੁੱਧ ਬਿਆਨਬਾਜ਼ੀ ਕਰਕੇ ਨਿਸ਼ਾਨਾ ਬਣਾ ਰਹੇ ਹਨ। ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਲਈ ਕਾਲੇ ਕਾਨੂੰਨ ਲਿਆਉਣ ਵਿੱਚ ਉਨ੍ਹਾਂ ਦਾ ਸਾਥ ਦੇਣ
