ਆਂਧਰਾ ਪ੍ਰਦੇਸ਼ ‘ਚ ਭਿਆਨਕ ਹਾਦਸਾ,10 ਮਜ਼ਦੂਰਾਂ ਦੀ ਦਰਦਨਾਕ ਮੌਤ
‘ਦ ਖ਼ਾਲਸ ਬਿਊਰੋ:- ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ਵਿੱਚ ਹਿੰਦੁਸਤਾਨ ਸ਼ਿਪਯਾਰਡ ਕ੍ਰੇਨ ਹਾਦਸੇ ਵਿੱਚ 10 ਮਜ਼ਦੂਰਾਂ ਦੀ ਦਰਦਨਾਕ ਮੌਤ ਹੋ ਗਈ ਹੈ। ਅੱਜ ਹਿੰਦੁਸਤਾਨ ਸ਼ਿਪਯਾਰਡ ਵਿਚਲੀ ਕ੍ਰੇਨ ਅਚਾਨਕ ਟੁੱਟ ਕੇ ਹੇਠਾਂ ਡਿੱਗ ਗਈ ਅਤੇ ਕ੍ਰੇਨ ਦੇ ਹੇਠਾਂ ਦੱਬ ਕੇ 10 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ਵਿੱਚ ਇੱਕ ਮਜ਼ਦੂਰ ਜ਼ਖਮੀ ਹੋ ਗਿਆ ਹੈ
