ਪੰਜਾਬ ਯੂਨੀ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸੈਮੀਨਾਰ ਨੂੰ ਮਨਜ਼ੂਰੀ ਤੋਂ ਇਨਕਾਰ, ਹਾਲ ਵੀ ਵਾਪਸ ਲਿਆ
ਬਿਊਰੋ ਰਿਪੋਰਟ (ਚੰਡੀਗੜ੍ਹ, 25 ਅਕਤੂਬਰ 2025): ਪੰਜਾਬ ਯੂਨੀਵਰਸਿਟੀ ਵਿਖੇ 27/10/2025 ਨੂੰ ਵਿਦਿਆਰਥੀ ਜਥੇਬੰਦੀ ਸੱਥ ਵੱਲੋਂ ਗੁਰੂ ਤੇਗ ਬਹਾਦਰ ਮਹਾਰਾਜ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੈਮੀਨਾਰ ਉਲੀਕਿਆ ਗਿਆ ਸੀ ਪਰ ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਨੇ ਇਸ ਸੈਮੀਨਾਰ ਨੂੰ ਪ੍ਰਵਾਨਗੀ ਦੇਣ ਤੋਂ ਇਨਕਾਰ ਕਰ ਦਿੱਤਾ। ਇਸ ਸਬੰਧੀ ਸੱਥ ਦਾ ਕਹਿਣਾ ਹੈ ਕਿ ਡੀਨ ਵਿਦਿਆਰਥੀ ਭਲਾਈ ਅਮਿਤ
