ਮੁੰਬਈ ‘ਚ NCP ਨੇਤਾ ਬਾਬਾ ਸਿੱਦੀਕੀ ਦੀ ਹੱਤਿਆ: 2 ਗ੍ਰਿਫਤਾਰ
ਮੁੰਬਈ : ਐਨਸੀਪੀ ਅਜੀਤ ਪਵਾਰ ਧੜੇ ਦੇ ਸੀਨੀਅਰ ਆਗੂ ਬਾਬਾ ਸਿੱਦੀਕੀ ਦੀ ਮੁੰਬਈ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਬਾਬਾ ਸਿੱਦੀਕੀ ਨੂੰ ਤਿੰਨ ਗੋਲੀਆਂ ਲੱਗੀਆਂ, ਜਿਸ ਤੋਂ ਬਾਅਦ ਉਨ੍ਹਾਂ ਨੂੰ ਲੀਲਾਵਤੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਸਿੱਦੀਕੀ ਦੇ ਬੇਟੇ ਜੀਸ਼ਾਨ ਸਿੱਦੀਕੀ ‘ਤੇ ਬਾਂਦਰਾ ਖੇਰਵਾੜੀ ਸਿਗਨਲ ਸਥਿਤ ਉਨ੍ਹਾਂ ਦੇ ਦਫ਼ਤਰ ਨੇੜੇ ਗੋਲੀਬਾਰੀ ਕੀਤੀ ਗਈ ਸੀ।