ਮੂਧੇ ਮੂੰਹ ਡਿੱਗਾ ਸ਼ੇਅਰ ਬਜ਼ਾਰ, ਨਿਫਟੀ 1 ਸਾਲ ਦੇ ਸਭ ਤੋਂ ਹੇਠਲੇ ਪੱਧਰ ’ਤੇ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਟੈਰਿਫ ਦੇ ਐਲਾਨ ਤੋਂ ਬਾਅਦ, ਦੁਨੀਆ ਭਰ ਦੇ ਸਟਾਕ ਬਾਜ਼ਾਰਾਂ ਵਿੱਚ ਤੂਫਾਨ ਆ ਗਿਆ ਹੈ। ਇਸ ਦੇ ਨਾਲ ਹੀ, ਹਫ਼ਤੇ ਦੇ ਪਹਿਲੇ ਕਾਰੋਬਾਰੀ ਦਿਨ ਭਾਰਤੀ ਸ਼ੇਅਰ ਬਾਜ਼ਾਰਾਂ ਵਿੱਚ ਵੀ ਭਾਰੀ ਗਿਰਾਵਟ ਦੇਖਣ ਨੂੰ ਮਿਲੀ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ ਸਮੇਤ ਕਈ ਦੇਸ਼ਾਂ ‘ਤੇ ਟੈਰਿਫ ਲਗਾਉਣ ਦਾ ਐਲਾਨ ਕੀਤਾ ਸੀ।