ਵਿਨੇਸ਼ ਫੋਗਾਟ ਨੇ ਕੁਸ਼ਤੀ ਤੋਂ ਲਿਆ ਸੰਨਿਆਸ, ਕਿਹਾ ”ਮਾਂ ਕੁਸ਼ਤੀ ਮੇਰੇ ਤੋਂ ਜਿੱਤ ਗਈ ਪਰ ਮੈਂ ਹਾਰ ਗਈ”
ਦਿੱਲੀ : ਪੈਰਿਸ ਓਲੰਪਿਕ ਤੋਂ ਅਯੋਗ ਕਰਾਰ ਦਿੱਤੇ ਜਾਣ ਤੋਂ ਬਾਅਦ ਵਿਨੇਸ਼ ਫੋਗਾਟ ਨੇ ਕੁਸ਼ਤੀ ਨੂੰ ਅਲਵਿਦਾ ਕਹਿ ਦਿੱਤਾ ਹੈ। ਵਿਨੇਸ਼ ਫੋਗਾਟ ਨੇ ਇਹ ਫੈਸਲਾ ਪੈਰਿਸ ਓਲੰਪਿਕ ‘ਚ ਅਯੋਗ ਕਰਾਰ ਦਿੱਤੇ ਜਾਣ ਤੋਂ ਬਾਅਦ ਲਿਆ ਹੈ। ਵਿਨੇਸ਼ ਫੋਗਾਟ ਨੇ ਆਪਣੀ ਰਿਟਾਇਰਮੈਂਟ ਬਾਰੇ ਐਕਸ ਹੈਂਡਲ ਰਾਹੀਂ ਜਾਣਕਾਰੀ ਦਿੰਦਿਆਂ ਕਿਹਾ ਕਿ ਉਹ ਦੇਸ਼ ਵਾਸੀਆਂ ਦੀ ਰਿਣੀ ਰਹੇਗੀ।