ਸਿਵਲ ਜੱਜ ਭਰਤੀ ਪ੍ਰੀਖਿਆ ’ਚ ਅੰਮ੍ਰਿਤਧਾਰੀ ਉਮੀਦਵਾਰਾਂ ਨੂੰ ਦਾਖ਼ਲਾ ਨਾ ਦੇਣਾ ਸੰਵਿਧਾਨ ਦੀ ਵੱਡੀ ਉਲੰਘਣਾ ਤੇ ਸਿੱਖਾਂ ਵਿਰੁੱਧ ਨਫ਼ਰਤੀ ਵਿਤਕਰਾ- ਜਥੇਦਾਰ ਗੜਗੱਜ
ਬਿਊਰੋ ਰਿਪੋਰਟ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜੈਪੁਰ ਵਿੱਚ ਰਾਜਸਥਾਨ ਹਾਈ ਕੋਰਟ (ਜੋਧਪੁਰ) ਦੀ ਸਿਵਲ ਜੱਜ ਦੀ ਭਰਤੀ ਦਾ ਇਮਤਿਹਾਨ ਦੇਣ ਗਈ ਅੰਮ੍ਰਿਤਧਾਰੀ ਉਮੀਦਵਾਰ ਗੁਰਪ੍ਰੀਤ ਕੌਰ ਵਾਸੀ ਫੇਲੋਕੇ ਜ਼ਿਲ੍ਹਾ ਤਰਨ ਤਾਰਨ ਨੂੰ ਕਿਰਪਾਨ ਪਹਿਨੇ ਹੋਣ ਕਰਕੇ ਦਾਖ਼ਲਾ ਨਾ ਦੇਣ ਦਾ ਸਖ਼ਤ ਨੋਟਿਸ ਲੈਂਦਿਆਂ, ਇਸ ਨੂੰ ਭਾਰਤੀ ਸੰਵਿਧਾਨ ਦੀ