ਪਾਕਿ ਸਰਹੱਦ ਤੋਂ ਪੰਜ ਕਿੱਲੋਮੀਟਰ ਦੇ ਦਾਇਰੇ ‘ਚ ਇਸ ਕੰਮ ‘ਤੇ ਪਾਬੰਦੀ ਦੀ ਤਿਆਰੀ, ਕੇਂਦਰ ਨੇ ਹਾਈ ਕੋਰਟ ‘ਚ ਦਿੱਤੀ ਜਾਣਕਾਰੀ
ਦਿੱਲੀ : ਗੈਰ-ਕਾਨੂੰਨੀ ਮਾਈਨਿੰਗ ਕਾਰਨ ਕੌਮਾਂਤਰੀ ਸਰਹੱਦੀ ਖੇਤਰ ਵਿੱਚ ਵਧਦੇ ਖ਼ਤਰੇ ਨੂੰ ਲੈ ਕੇ ਕੇਂਦਰ ਸਰਕਾਰ ਗੰਭੀਰ ਹੈ। ਸਰਹੱਦ ਦੇ ਪੰਜ ਕਿੱਲੋਮੀਟਰ ਖੇਤਰ ਵਿੱਚ ਮਾਈਨਿੰਗ ’ਤੇ ਪਾਬੰਦੀ ਲਾਉਣ ਲਈ ਕੰਮ ਕੀਤਾ ਜਾ ਰਿਹਾ ਹੈ। ਇਸ ਦੇ ਲਈ ਸਾਰੇ ਹਿੱਸੇਦਾਰਾਂ ਤੋਂ ਸੁਝਾਅ ਮੰਗੇ ਗਏ ਹਨ। ਇਹ ਜਾਣਕਾਰੀ ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਹਾਈ ਕੋਰਟ ਵਿੱਚ ਦਿੱਤੀ।