ਰੱਖੜੀ ‘ਤੇ ਕੇਂਦਰ ਸਰਕਾਰ ਵੱਲੋਂ ਤੋਹਫਾ , ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ‘ਚ 200 ਰੁਪਏ ਕੀਤੀ ਕਟੌਤੀ
ਦਿੱਲੀ : ਕੇਂਦਰੀ ਮੰਤਰੀ ਮੰਡਲ ਨੇ ਘਰੇਲੂ ਰਸੋਈ ਗੈਸ ਸਿਲੰਡਰ ‘ਤੇ 200 ਰੁਪਏ ਦੀ ਸਬਸਿਡੀ ਦੇਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕੇਂਦਰ ਸਰਕਾਰ ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ਨੂੰ ਰਾਹਤ ਦੇਣ ਲਈ ਤਿਆਰੀਆਂ ਕਰ ਰਹੀ ਹੈ। ਸਰਕਾਰ ਨੇ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ਵਿੱਚ ਵੱਡੀ ਕਟੌਤੀ ਕਰਨ ਦਾ ਫੈਸਲਾ ਕੀਤਾ ਹੈ।