ਸੰਸਦ ਸੁਰੱਖਿਆ ਉਲੰਘਣ ਮਾਮਲਾ, ਇੱਕ ਹੋਰ ਮੁਲਜ਼ਮ ਪੁਲਿਸ ਨੇ ਕੀਤਾ ਕਾਬੂ, ਹੁਣ ਤੱਕ 6 ਗ੍ਰਿਫ਼ਤਾਰ
ਦਿੱਲੀ : ਸੰਸਦ ਦੀ ਸੁਰੱਖਿਆ ਦੀ ਉਲੰਘਣਾ ਕਰਨ ਦੇ ਮਾਮਲੇ ‘ਚ ਛੇਵਾਂ ਮੁਲਜ਼ਮ ਮਹੇਸ਼ ਕੁਮਾਵਤ ਨੂੰ ਦਿੱਲੀ ਪੁਲਿਸ ਨੇ ਸ਼ਨੀਵਾਰ ਨੂੰ ਗ੍ਰਿਫ਼ਤਾਰ ਕਰ ਲਿਆ। ਅਧਿਕਾਰੀਆਂ ਨੇ ਕਿਹਾ ਕਿ ਉਹ ਵੀ ਇਸ ਸਾਰੀ ਸਾਜ਼ਿਸ਼ ਦਾ ਹਿੱਸਾ ਸੀ। ਮਹੇਸ਼ ਨੂੰ ਕਈ ਘੰਟਿਆਂ ਦੀ ਪੁੱਛਗਿੱਛ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ। ਮੁਲਜ਼ਮ ਰਾਜਸਥਾਨ ਦੇ ਨਾਗੌਰ ਜ਼ਿਲ੍ਹੇ ਦਾ ਵਸਨੀਕ ਹੈ
