ਗੁਜਰਾਤ ਵਿਧਾਨ ਸਭਾ ਚੋਣਾਂ : ਕੇਜਰੀਵਾਲ ਨੇ ਸਰਕਾਰ ਬਣਨ ‘ਤੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦਾ ਕੀਤਾ ਐਲਾਨ
ਕੇਜਰੀਵਾਲ ਨੇ ਸਾਲ ਦੇ ਅਖੀਰ ਵਿੱਚ ਹੋਣ ਵਾਲੀਆਂ ਗੁਜਰਾਤ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਲਈ ਗੁਜਰਾਤ ਦੇ ਕਿਸਾਨਾਂ ਲਈ ‘ਕਰਜ਼ਾ ਮੁਆਫ਼ੀ’ ਸਣੇ ਛੇ ਗਾਰੰਟੀਆਂ ਦਾ ਐਲਾਨ ਕੀਤਾ ਹੈ। ਕੇਜਰੀਵਾਲ ਨੇ ਕਿਹਾ ਕਿ ਗੁਜਰਾਤ ਵਿੱਚ ‘ਆਪ’ ਦੀ ਸਰਕਾਰ ਬਣਨ ’ਤੇ ਇਹ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ ਜਾਣਗੀਆਂ।