ਵਿਆਹ ਤੋਂ ਬਾਅਦ ਪਤਨੀ ਵੀ ਨਹੀਂ ਮੰਗ ਸਕਦੀ ‘ਆਧਾਰ’ ਦੀ ਜਾਣਕਾਰੀ, ਜਾਣੋ ਕਿਸ ਮਾਮਲੇ ‘ਚ ਹਾਈਕੋਰਟ ਨੇ ਕਿਹਾ ਇਹ ਗੱਲ
ਕਰਨਾਟਕ ਹਾਈ ਕੋਰਟ ਨੇ ਸਪੱਸ਼ਟ ਕਿਹਾ ਹੈ ਕਿ ਵਿਆਹ ਨਿੱਜਤਾ ਦੇ ਅਧਿਕਾਰ ਨੂੰ ਪ੍ਰਭਾਵਿਤ ਨਹੀਂ ਕਰ ਸਕਦਾ। ਦਰਅਸਲ, ਕਈ ਦਿਨਾਂ ਤੋਂ ਇਹ ਬਹਿਸ ਚੱਲ ਰਹੀ ਸੀ ਕਿ ਕੀ ਪਤੀ ਜਾਂ ਪਤਨੀ ਨੂੰ ਆਪਣੇ ਸਾਥੀ ਦੇ ਆਧਾਰ ਕਾਰਡ ਦੀ ਜਾਣਕਾਰੀ ਲੈਣ ਦਾ ਅਧਿਕਾਰ ਹੈ? ਇਸ ਸਵਾਲ ਦਾ ਜਵਾਬ ਹਾਈਕੋਰਟ ਵਿੱਚ ਇੱਕ ਪਟੀਸ਼ਨ ਦੀ ਸੁਣਵਾਈ ਦੌਰਾਨ ਮਿਲਿਆ।
