ਭਲਵਾਨਾਂ ਦੇ ਧਰਨੇ ‘ਚ ਕਿਸਾਨਾਂ ਦਾ ਪਹੁੰਚਣਾ ਲਗਾਤਾਰ ਜਾਰੀ,ਇਸਤਰੀ ਜਾਗ੍ਰਿਤੀ ਮੰਚ ਨੇ ਵੀ ਕੀਤੀ ਸ਼ਿਰਕਤ
ਦਿੱਲੀ : ਭਲਵਾਨਾਂ ਵੱਲੋਂ ਜੰਤਰ-ਮੰਤਰ ‘ਤੇ ਚੱਲ ਰਿਹਾ ਧਰਨੇ ਨੂੰ ਸਮਰਥਨ ਦੇਣ ਲਈ ਕਿਸਾਨ ਜਥੇਬੰਦੀਆਂ ਦਾ ਆਉਣਾ ਲਗਾਤਾਰ ਜਾਰੀ ਹੈ। ਅੱਜ ਵੀ ਸੰਯੁਕਤ ਕਿਸਾਨ ਮੋਰਚਾ ਹਿਸਾਰ ਦੀ ਅਗਵਾਈ ਵਿੱਚ ਸੈਂਕੜੇ ਕਿਸਾਨਾਂ ਦਾ ਇੱਕ ਜਥਾ ਹਿਸਾਰ ਤੋਂ ਜੰਤਰ-ਮੰਤਰ ਵਿਖੇ ਪਹਿਲਵਾਨਾਂ ਦਾ ਸਮਰਥਨ ਕਰਨ ਲਈ ਇਥੇ ਪਹੁੰਚਿਆ ਹੈ।ਇਸ ਜਥੇ ਵਿੱਚ ਵੱਡੀ ਸੰਖਿਆ ਵਿੱਚ ਕਿਸਾਨ ਬੀਬੀਆਂ ਵੀ ਪਹੁੰਚੀਆਂ
