ਚੀਨ ਤੋਂ ਫੰਡਿੰਗ ਦੇ ਮਾਮਲੇ ‘ਚ NewsClick ਦੇ ਸੰਸਥਾਪਕ ਸਮੇਤ ਦੋ ਗ੍ਰਿਫਤਾਰ…
ਦਿੱਲੀ ਪੁਲਿਸ ਨੇ ਮੰਗਲਵਾਰ (3 ਅਕਤੂਬਰ) ਨੂੰ ਡਿਜੀਟਲ ਨਿਊਜ਼ ਵੈੱਬਸਾਈਟ ਨਿਊਜ਼ਕਲਿਕ ਦੇ ਫੰਡਿੰਗ ਮਾਮਲੇ ਵਿੱਚ ਇਸ ਦੇ ਸੰਸਥਾਪਕ ਪ੍ਰਬੀਰ ਪੁਰਕਾਯਸਥ ਅਤੇ ਚੱਕਰਵਰਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਪੁਲਿਸ ਦੇ ਸਪੈਸ਼ਲ ਸੈੱਲ ਨੇ ਵਿਦੇਸ਼ੀ ਫੰਡਿੰਗ ਦੀ ਜਾਂਚ ਦੇ ਸਿਲਸਿਲੇ ‘ਚ ਛਾਪੇਮਾਰੀ ਤੋਂ ਬਾਅਦ ਨਿਊਜ਼ ਪੋਰਟਲ ਨਿਊਜ਼ਕਲਿਕ ਦੇ ਦਫ਼ਤਰ ਨੂੰ ਸੀਲ ਕਰ ਦਿੱਤਾ ਹੈ।
