ਭਾਰਤ-ਚੀਨ ਵਿਚਕਾਰ 26 ਅਕਤੂਬਰ ਤੋਂ ਸਿੱਧੀਆਂ ਉਡਾਣਾਂ ਸ਼ੁਰੂ, 5 ਸਾਲਾਂ ਬਾਅਦ ਸੇਵਾ ਬਹਾਲ
ਬਿਊਰੋ ਰਿਪੋਰਟ (2 ਅਕਤੂਬਰ, 2025): ਭਾਰਤ ਅਤੇ ਚੀਨ ਵਿਚਕਾਰ ਲਗਭਗ 5 ਸਾਲਾਂ ਬਾਅਦ ਸਿੱਧੀਆਂ ਉਡਾਣਾਂ ਦੁਬਾਰਾ ਸ਼ੁਰੂ ਹੋਣ ਜਾ ਰਹੀਆਂ ਹਨ। ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਪ੍ਰੈਸ ਰਿਲੀਜ਼ ਜਾਰੀ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ। ਐਲਾਨ ਤੋਂ ਕੁਝ ਹੀ ਸਮੇਂ ਬਾਅਦ ਏਅਰਲਾਈਨ ਇੰਡੀਗੋ ਨੇ ਦੱਸਿਆ ਕਿ 26 ਅਕਤੂਬਰ ਤੋਂ ਦੋਨਾਂ ਦੇਸ਼ਾਂ ਵਿਚਕਾਰ ਨਾਨ-ਸਟਾਪ ਉਡਾਣਾਂ ਚਲਾਈਆਂ ਜਾਣਗੀਆਂ।