ਅੱਜ ਪਾਕਿਸਤਾਨ ਰਵਾਨਾ ਹੋਵੇਗਾ 2704 ਸ਼ਰਧਾਲੂਆਂ ਦਾ ਜਥਾ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ 2704 ਸ਼ਰਧਾਲੂਆਂ ਦਾ ਜਥਾ ਅੱਜ ਅਟਾਰੀ ਸਰਹੱਦ ਸੜਕ ਮਾਰਗ ਤੋਂ ਪਾਕਿਸਤਾਨ ਰਵਾਨਾ ਹੋਵੇਗਾ। ਕੁੱਲ 5822 ਭਾਰਤੀ ਸ਼ਰਧਾਲੂਆਂ ਨੇ ਪਾਕਿਸਤਾਨ ਦੂਤਾਵਾਸ ਵਿਚ ਵੀਜ਼ੇ ਲਈ ਅਪਲਾਈ ਕੀਤਾ ਸੀ। ਇਨ੍ਹਾਂ ਵਿਚੋਂ 50 ਫ਼ੀਸਦੀ ਤੋਂ ਵਧ ਸ਼ਰਧਾਲੂਆਂ ਦੇ ਵੀਜ਼ੇ ਨੂੰ ਰੱਦ ਕਰ ਦਿੱਤਾ ਗਿਆ