ਇਜ਼ਰਾਈਲ ‘ਚ ਪੀਐੱਮ ਨੇਤਨਯਾਹੂ ਖ਼ਿਲਾਫ਼ ਸੜਕਾਂ ‘ਤੇ ਉੱਤਰੇ ਲੋਕ, ਪ੍ਰਧਾਨ ਮੰਤਰੀ ਅਹੁਦੇ ਤੋਂ ਅਸਤੀਫ਼ੇ ਦੀ ਮੰਗ
ਇਜ਼ਰਾਈਲ ‘ਚ ਹਮਾਸ ਦੇ ਅਚਾਨਕ ਹਮਲੇ ਨੇ ਪੂਰੀ ਦੁਨੀਆ ਨੂੰ ਹਿਲਾ ਕੇ ਰੱਖ ਦਿੱਤਾ ਹੈ, ਜਿਸ ‘ਚ 1400 ਤੋਂ ਜ਼ਿਆਦਾ ਇਜ਼ਰਾਈਲੀ ਲੋਕਾਂ ਦੀ ਮੌਤ ਹੋ ਗਈ ਸੀ। ਕਈ ਸੌ ਲੋਕਾਂ ਨੂੰ ਬੰਧਕ ਬਣਾ ਲਿਆ ਗਿਆ। ਹਮਾਸ ਵੱਲੋਂ ਬੰਧਕ ਬਣਾਏ ਗਏ ਪੀੜਤਾਂ ਦੇ ਪਰਿਵਾਰਾਂ ਨੇ ਹੁਣ ਬੈਂਜਾਮਿਨ ਨੇਤਨਯਾਹੂ ਸਰਕਾਰ ਵਿਰੁੱਧ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ।