ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਹੋਇਆ ਕੋਰੋਨਾ, ਦੋ ਦਿਨ ਪਹਿਲਾਂ ਹੀ ਲਗਵਾਈ ਸੀ ਵੈਕਸੀਨ
‘ਦ ਖ਼ਾਲਸ ਬਿਊਰੋ :- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇਮਰਾਨ ਖਾਨ ਨੇ ਖੁਦ ਨੂੰ ਘਰ ਵਿੱਚ ਇਕਾਂਤਵਾਸ ਕਰ ਲਿਆ ਹੈ। ਪ੍ਰਧਾਨ ਮੰਤਰੀ ਦੇ ਵਿਸ਼ੇਸ਼ ਸਹਾਇਕ ਡਾਕਟਰ ਫੈਸਲ ਸੁਲਤਾਨ ਨੇ ਇੱਕ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਇਮਰਾਨ ਖਾਨ ਨੇ ਦੋ ਦਿਨ ਪਹਿਲਾਂ ਹੀ ਕੋਰੋਨਾ ਵੈਕਸੀਨ ਲਗਵਾਈ ਸੀ।