ਅਜੇ ਨਹੀਂ ਖੁੱਲ੍ਹੇਗਾ ਸ਼ੰਭੂ ਬਾਰਡਰ! ਮੀਟਿੰਗ ਬੇਸਿੱਟਾ; ਕਿਸਾਨਾਂ ਨੇ SC ਦੀ ਕਮੇਟੀ ਅੱਗੇ ਰੱਖੀਆਂ 12 ਮੰਗਾਂ
ਬਿਉਰੋ ਰਿਪੋਰਟ: ਫਰਵਰੀ ਮਹੀਨੇ ਤੋਂ ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ’ਤੇ ਬੈਠੇ ਕਿਸਾਨਾਂ ਦੀਆਂ ਮੰਗਾਂ ’ਤੇ ਵਿਚਾਰ ਕਰਨ ਲਈ ਸੋਮਵਾਰ (4 ਨਵੰਬਰ) ਨੂੰ ਚੰਡੀਗੜ੍ਹ ਸਥਿਤ ਹਰਿਆਣਾ ਭਵਨ ਵਿਖੇ ਕੀਤੀ ਗਈ ਮੀਟਿੰਗ ਬੇਸਿੱਟਾ ਰਹੀ। ਮੀਟਿੰਗ ਦੀ ਪ੍ਰਧਾਨਗੀ ਸੇਵਾਮੁਕਤ ਜਸਟਿਸ ਨਵਾਬ ਸਿੰਘ ਨੇ ਕੀਤੀ। ਕਿਸਾਨ ਲਹਿਰ ਦੇ ਪ੍ਰਮੁੱਖ ਚਿਹਰੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ