ਸੜਕਾ ‘ਤੇ ਉਤਰੇ ਕਿਸਾਨ, ਰਾਹਗੀਰਾਂ ਨੂੰ ਕਰਨਾ ਪੈ ਰਿਹੈ ਹੈ ਪਰੇਸ਼ਾਨੀ ਦਾ ਸਾਹਮਣਾ
ਚੰਡੀਗੜ੍ਹ : ਪੰਜਾਬ ‘ਚ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਲੁਧਿਆਣਾ ਦੇ ਜਗਰਾਉਂ ‘ਚ ਕਿਸਾਨਾਂ ਨੇ ਰੋਡ ਜਾਮ ਕਰ ਦਿੱਤਾ ਹੈ। ਕਿਸਾਨ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਸੂਬਾ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਨਗੇ। ਕਿਸਾਨਾਂ ਦੀ ਮੰਗ ਹੈ ਕਿ ਮੰਡੀਆਂ ਵਿੱਚ ਖਰੀਦ ਨਹੀਂ ਹੋ ਰਹੀ ਜਿਸ ਕਾਰਨ ਉਨ੍ਹਾਂ ਦਾ ਝੋਨਾ ਖਰਾਬ ਹੋ ਰਿਹਾ ਹੈ।