ਮਾਨਸਾ: ਵੱਡੀ ਗਿਣਤੀ ’ਚ ਕਿਸਾਨਾਂ ਵੱਲੋਂ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਟਰੈਕਟਰ ਮਾਰਚ! ਮੂਸੇਵਾਲਾ ਦੇ ਪਿਤਾ ਵੀ ਹੋਏ ਸ਼ਾਮਲ
ਬਿਊਰੋ ਰਿਪੋਰਟ: ਲੈਂਡ ਪੂਲਿੰਗ ਪਾਲਿਸੀ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਜ਼ਿਲ੍ਹਾ ਮਾਨਸਾ ਵਿੱਚ ਵੱਡੀ ਗਿਣਤੀ ’ਚ ਕਿਸਾਨਾਂ ਵੱਲੋਂ ਇਕੱਠੇ ਹੋ ਕੇ ਟਰੈਕਟਰ ਮਾਰਚ ਕੀਤਾ ਜਾ ਰਿਹਾ ਹੈ। ਕਿਸਾਨਾਂ ਨੇ ਕਿਹਾ ਕਿ ਉਹ ਸਰਕਾਰ ਨੂੰ ਆਪਣੀ ਜ਼ਮੀਨ ਕਿਸੇ ਵੀ ਕੀਮਤ ਤੇ ਨਹੀਂ ਦੇਣਗੇ ਜੇਕਰ ਸਰਕਾਰ ਜ਼ਬਰਦਸਤੀ ਜਮੀਨ ਅਕੁਾਇਰ ਕਰਨ ਦੀ ਕੋਸ਼ਿਸ਼ ਕਰੇਗੀ