ਬੀਕੇਯੂ ਉਹਰਾਹਾਂ ਦਾ ਅੱਜ ਚੰਡੀਗੜ੍ਹ ‘ਚ ਵੱਡਾ ਪ੍ਰਦਰਸ਼ਨ
ਚੰਡੀਗੜ੍ਹ : ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਅੱਜ (ਐਤਵਾਰ) ਤੋਂ ਚੰਡੀਗੜ੍ਹ ਵਿੱਚ ਰੋਸ ਮਾਰਚ ਕੀਤਾ ਜਾ ਰਿਹਾ ਹੈ। ਉਹ ਕਿਸਾਨ ਨੀਤੀ, ਕਿਸਾਨਾਂ ਦੀ ਕਰਜ਼ਾ ਮੁਆਫ਼ੀ ਸਮੇਤ ਅੱਠ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਨਗੇ। ਇਹ ਪ੍ਰਦਰਸ਼ਨ 5 ਸਤੰਬਰ ਤੱਕ ਜਾਰੀ ਰਹੇਗਾ। ਕਿਸਾਨ ਦੁਪਹਿਰ 12 ਵਜੇ ਤੱਕ ਉੱਥੇ ਪਹੁੰਚ ਜਾਣਗੇ।