ਪੁਲਿਸ ਦਾ ਅਣਮਨੁੱਖੀ ਕਾਰਾ-ਹਿਰਾਸਤ ਵਿੱਚ ਲਏ ਦੋ ਲੋਕਾਂ ਦੀਆਂ ਲੱਤਾਂ ਕਾਠ ‘ਚ ਫਸਾ ਕੇ ਦਿੱਤੇ ਤਸੀਹੇ, ਦੋਸ਼ੀ ਪੁਲਿਸ ਮੁਲਾਜ਼ਮ ਸਸਪੈਂਡ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਮੋਗਾ ਥਾਣਾ ਸਿਟੀ ਵਿੱਚ ਕੋਰੀਅਰ ਕੰਪਨੀ ਦੇ ਮੈਨੇਜਰ ਅਤੇ ਸੁਰੱਖਿਆ ਗਾਰਡ ਨੂੰ ਗ਼ੈਰਕਾਨੂੰਨੀ ਢੰਗ ਨਾਲ ਹਿਰਾਸਤ ਵਿੱਚ ਰੱਖਣ ਤੇ ਉਨ੍ਹਾਂ ਨੂੰ ਤਸੀਹੇ ਦੇਣ ਦੀ ਵਾਇਰਲ ਹੋਈ ਵੀਡੀਓ’ਤੇ ਕਾਰਵਾਈ ਕਰਦਿਆਂ ਜ਼ਿਲ੍ਹਾ ਪੁਲੀਸ ਮੁਖੀ ਹਰਮਨਬੀਰ ਸਿੰਘ ਨੇ ਥਾਣਾ ਮੁਖੀ ਇੰਸਪੈਕਟਰ ਜਸਵੰਤ ਸਿੰਘ ਅਤੇ ਮੁੱਖ ਮੁਨਸ਼ੀ ਯਾਦਵਿੰਦਰ ਸਿੰਘ ਨੂੰ ਲਾਈਨ ਹਾਜ਼ਰ ਕੀਤਾ ਹੈ