2027 ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਦੀ ਵੱਡੀ ਰਣਨੀਤਕ ਤਬਦੀਲੀ
- by Preet Kaur
- December 8, 2025
- 0 Comments
ਬਿਊਰੋ ਰਿਪੋਰਟ (ਗਿੱਦੜਬਾਹਾ, 8 ਦਸੰਬਰ 2025): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਇੱਕ ਵੱਡਾ ਰਾਜਨੀਤਿਕ ਫੈਸਲਾ ਲਿਆ ਹੈ। ਉਨ੍ਹਾਂ ਨੇ ਐਲਾਨ ਕੀਤਾ ਹੈ ਕਿ ਲੋਕਾਂ ਦੀ ਭਾਰੀ ਮੰਗ ਦੇ ਮੱਦੇਨਜ਼ਰ, ਉਹ ਅਗਲੀਆਂ ਚੋਣਾਂ ਵਿੱਚ ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਆਪਣੀ ਕਿਸਮਤ ਅਜ਼ਮਾਉਣਗੇ। ਜ਼ਿਕਰਯੋਗ ਹੈ
ਜਥੇਦਾਰ ਗੜਗੱਜ ਵੱਲੋਂ ਪ੍ਰੋ. ਭੁੱਲਰ ਦੀ ਰਿਹਾਈ ਲਈ ਫਾਈਲ ’ਤੇ ਦਸਤਖ਼ਤ ਕਰਨ ਦੀ ਅਪੀਲ
- by Preet Kaur
- December 8, 2025
- 0 Comments
ਬਿਊਰੋ ਰਿਪੋਰਟ (ਅੰਮ੍ਰਿਤਸਰ, 8 ਦਸੰਬਰ 2025): ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਿੱਲੀ ਦੀ ਨਵੀਂ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦਾ ਮਸਲਾ ਤੁਰੰਤ ਹੱਲ ਕਰਨ ਦੀ ਅਪੀਲ ਕੀਤੀ ਹੈ। ਇੱਕ ਵੀਡੀਓ ਸੰਦੇਸ਼ ਰਾਹੀਂ ਜਥੇਦਾਰ ਗੜਗੱਜ ਨੇ ਮੁੱਖ ਮੰਤਰੀ ਨੂੰ ਸੰਬੋਧਨ ਕਰਦਿਆਂ ਕਿਹਾ, “ਤੁਹਾਡੇ
ਜਲੰਧਰ ਵਿੱਚ ਬਿਜਲੀ ਸੋਧ ਬਿੱਲ ਤੇ ਬੀਜ ਬਿੱਲ ਵਿਰੁੱਧ ਕਿਸਾਨਾਂ ਦਾ ਵੱਡਾ ਵਿਰੋਧ
- by Gurpreet Singh
- December 8, 2025
- 0 Comments
ਸੋਮਵਾਰ ਨੂੰ ਜਲੰਧਰ ਵਿੱਚ ਸੰਯੁਕਤ ਕਿਸਾਨ ਮੋਰਚਾ (SKM) ਦੇ ਮੁਖੀ ਬਲਵਿੰਦਰ ਸਿੰਘ ਮੱਲੀ ਦੀ ਅਗਵਾਈ ਹੇਠ ਪੰਜਾਬ ਭਰ ਦੇ ਕਿਸਾਨਾਂ, ਮਜ਼ਦੂਰਾਂ ਤੇ ਆਰਜ਼ੀ ਬਿਜਲੀ ਕਰਮਚਾਰੀਆਂ ਨੇ PSPCL ਉੱਤਰੀ ਜ਼ੋਨ ਦਫ਼ਤਰ ਅੱਗੇ ਜ਼ਬਰਦਸਤ ਪ੍ਰਦਰਸ਼ਨ ਕੀਤਾ। ਕੇਂਦਰ ਸਰਕਾਰ ਦੇ ਪ੍ਰਸਤਾਵਿਤ ਬਿਜਲੀ ਸੋਧ ਬਿੱਲ 2025 ਅਤੇ ਬੀਜ ਬਿੱਲ 2025 ਦੀਆਂ ਕਾਪੀਆਂ ਸਾੜੀਆਂ ਗਈਆਂ ਅਤੇ ਜ਼ੋਰਦਾਰ ਨਾਅਰੇਬਾਜ਼ੀ ਹੋਈ। ਕਿਸਾਨ
ਲੁਧਿਆਣਾ ਵਿੱਚ ਭਿਆਨਕ ਸੜਕ ਹਾਦਸਾ, 5 ਲੋਕਾਂ ਦੀ ਮੌਤ
- by Preet Kaur
- December 8, 2025
- 0 Comments
ਬਿਊਰੋ ਰਿਪੋਰਟ (ਲੁਧਿਆਣਾ, 8 ਦਸੰਬਰ 2025): ਲੁਧਿਆਣਾ ਵਿੱਚ ਦੇਰ ਰਾਤ ਇੱਕ ਭਿਆਨਕ ਸੜਕ ਹਾਦਸੇ ਵਿੱਚ 5 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਇੰਨਾ ਜ਼ਬਰਦਸਤ ਸੀ ਕਿ ਕਾਰ ਦੇ ਡਿਵਾਈਡਰ ਨਾਲ ਟਕਰਾਉਣ ਕਾਰਨ ਪੰਜੇ ਲੋਕਾਂ ਦੇ ਸਰੀਰ ਬੁਰੀ ਤਰ੍ਹਾਂ ਨੁਕਸਾਨੇ ਗਏ, ਜਿਸ ਵਿੱਚ ਇੱਕ ਨਾਬਾਲਗ ਲੜਕੀ ਦਾ ਸਿਰ ਧੜ ਤੋਂ ਵੱਖ ਹੋ ਗਿਆ। ਦੇਰ ਰਾਤ
ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਫੈਸਲਾ, ਵਲਟੋਹਾ ਸਮੇਤ ਤਿੰਨ ਪ੍ਰਮੁੱਖ ਸ਼ਖਸੀਅਤਾਂ ਨੂੰ ਮੁਆਫ਼ੀ
- by Preet Kaur
- December 8, 2025
- 0 Comments
ਬਿਊਰੋ ਰਿਪੋਰਟ (ਗੁਰਪ੍ਰੀਤ ਕੌਰ, ਅੰਮ੍ਰਿਤਸਰ, 8 ਦਸੰਬਰ 2025): ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅੱਜ ਇੱਕ ਵੱਡਾ ਪੰਥਕ ਫੈਸਲਾ ਸਾਹਮਣੇ ਆਇਆ ਹੈ। ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗਡਗੱਜ ਦੀ ਅਗਵਾਈ ਹੇਠ ਹੋਈ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਤਿੰਨ ਪ੍ਰਮੁੱਖ ਸ਼ਖਸੀਅਤਾਂ ’ਤੇ ਲੱਗੀਆਂ ਪਾਬੰਦੀਆਂ ਹਟਾਉਂਦਿਆਂ ਮੁਆਫ਼ੀ ਦੇ ਦਿੱਤੀ ਗਈ ਹੈ। ਵਿਰਸਾ ਸਿੰਘ ਵਲਟੋਹਾ ਦੀਆਂ ਸੇਵਾਵਾਂ ’ਤੇ
ਫਰੀਦਕੋਟ ਦੇ ਸੁਖਾਂਵਾਲਾ ਵਿੱਚ ਨੌਜਵਾਨ ਦੇ ਕਤਲ ਦੇ ਮਾਮਲੇ ਦਾ ਸੱਚ ਆਇਆ ਸਾਹਮਣੇ…..
- by Gurpreet Singh
- December 8, 2025
- 0 Comments
ਫਰੀਦਕੋਟ ਜ਼ਿਲ੍ਹੇ ਦੇ ਪਿੰਡ ਸੁਖਾਂਵਾਲਾ ਵਿੱਚ ਹੋਏ ਗੁਰਵਿੰਦਰ ਸਿੰਘ (ਉਮਰ ਲਗਭਗ 30 ਸਾਲ) ਦੇ ਕਤਲ ਦੀ ਜਾਂਚ ਵਿੱਚ ਪੁਲਿਸ ਨੇ ਕਈ ਖੁਲਾਸੇ ਕੀਤੇ ਹਨ। ਇਹ ਕਤਲ ਉਸ ਦੀ ਪਤਨੀ ਰੁਪਿੰਦਰ ਕੌਰ ਤੇ ਉਸ ਦੇ ਪ੍ਰੇਮੀ ਹਰਕੰਵਲ ਸਿੰਘ ਨੇ ਮਿਲ ਕੇ ਕੀਤਾ। ਪਹਿਲਾਂ ਰੁਪਿੰਦਰ ਨੇ ਪਤੀ ਨੂੰ ਖਾਣੇ ਵਿੱਚ ਜ਼ਹਿਰ ਮਿਲਾ ਕੇ ਦਿੱਤੀ, ਪਰ ਜਦੋਂ ਜ਼ਹਿਰ
ਸ੍ਰੀ ਹਰਿਮੰਦਰ ਸਾਹਿਬ ਪਹੁੰਚੀ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ
- by Gurpreet Singh
- December 8, 2025
- 0 Comments
ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਅੱਜ ਆਪਣੇ ਕੈਬਨਿਟ ਸਾਥੀਆਂ ਨਾਲ ਅੰਮ੍ਰਿਤਸਰ ਦੇ ਇੱਕ ਦਿਨੀ ਧਾਰਮਿਕ ਤੇ ਸੱਭਿਆਚਾਰਕ ਦੌਰੇ ’ਤੇ ਪਹੁੰਚੀਆਂ। ਰਾਜਾਸਾਂਸੀ ਹਵਾਈ ਅੱਡੇ ’ਤੇ ਪਹੁੰਚਦਿਆਂ ਹੀ ਉਨ੍ਹਾਂ ਦਾ ਸਵਾਗਤ ਕੀਤਾ ਗਿਆ, ਫਿਰ ਕਾਫ਼ਲਾ ਸਿੱਧਾ ਸ੍ਰੀ ਹਰਿਮੰਦਰ ਸਾਹਿਬ ਪਹੁੰਚਿਆ ਜਿੱਥੇ ਮੁੱਖ ਮੰਤਰੀ ਨੇ ਮੱਥਾ ਟੇਕਿਆ ਤੇ ਅਰਦਾਸ ਕੀਤੀ। ਸ੍ਰੀ ਦਰਬਾਰ ਸਾਹਿਬ ਵਿਖੇ ਮੀਡੀਆ ਨਾਲ ਗੱਲਬਾਤ
ਚੰਡੀਗੜ੍ਹ ਨਗਰ ਨਿਗਮ ਬਕਾਇਆ ਜਾਇਦਾਦ ਟੈਕਸ ‘ਤੇ ਸਖ਼ਤ: 20 ਹਜ਼ਾਰ ਤੋਂ ਵੱਧ ਡਿਫਾਲਟਰਾਂ ਨੂੰ ਕੁਰਕੀ ਨੋਟਿਸ
- by Gurpreet Singh
- December 8, 2025
- 0 Comments
ਚੰਡੀਗੜ੍ਹ ਨਗਰ ਨਿਗਮ ਨੇ ਪ੍ਰਾਪਰਟੀ ਟੈਕਸ ਡਿਫਾਲਟਰਾਂ ਵਿਰੁੱਧ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹੁਣ 20,000 ਰੁਪਏ ਤੋਂ ਵੱਧ ਬਕਾਇਆ ਵਾਲੇ ਸਾਰੇ ਨਿੱਜੀ ਜਾਇਦਾਦ ਮਾਲਕਾਂ ਨੂੰ ਜਾਇਦਾਦ ਕੁਰਕੀ ਦੇ ਨੋਟਿਸ ਭੇਜੇ ਜਾ ਰਹੇ ਹਨ। ਪਹਿਲਾਂ 50,000 ਤੇ ਫਿਰ 30,000 ਰੁਪਏ ਤੋਂ ਵੱਧ ਬਕਾਇਆ ਵਾਲਿਆਂ ਨੂੰ ਨੋਟਿਸ ਜਾਰੀ ਕੀਤੇ ਗਏ ਸਨ, ਹੁਣ ਤੀਜੇ ਪੜਾਅ ਵਿੱਚ 20,000
