ਇਸ ਸਮਝੌਤੇ ਨਾਲ ਪੰਜਾਬ ਦੇ ਨੌਜਵਾਨਾਂ ਨੂੰ ਮਿਲਣਗੇ 29 ਹਜ਼ਾਰ ਤੋਂ ਵੱਧ ਨੌਕਰੀਆਂ ਦੇ ਮੌਕੇ: ਅਮਨ ਅਰੋੜਾ
- by Manpreet Singh
- July 12, 2024
- 0 Comments
ਸੂਬੇ ਦੇ ਨੌਜਵਾਨਾਂ ਨੂੰ ਏਰੀਅਲ ਸਿਨੇਮੈਟੋਗ੍ਰਾਫੀ, ਫੋਟੋਗ੍ਰਾਫੀ, ਮੈਪਿੰਗ, ਨਿਗਰਾਨੀ ਅਤੇ ਖੇਤੀਬਾੜੀ ਸਮੇਤ ਵੱਖ-ਵੱਖ ਖੇਤਰਾਂ ਵਿੱਚ ਰੋਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਭਵਿੱਖੀ ਅਤੇ ਉੱਭਰ ਰਹੀਆਂ ਡਰੋਨ ਤਕਨੀਕਾਂ ਦੀ ਸਿਖਲਾਈ ਪ੍ਰਦਾਨ ਕਰਨ ਲਈ ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ (ਆਈ.ਆਈ.ਟੀ.), ਰੋਪੜ ਨਾਲ ਸਮਝੌਤਾ ਸਹੀਬੱਧ ਕੀਤਾ ਹੈ। ਪੰਜਾਬ ਦੇ
ਜ਼ਮੀਨ ਲੈਣ ’ਚ ਅੜਿੱਕਿਆਂ ਕਰਕੇ NHAI ਨੇ ਪੰਜਾਬ ’ਚ 3 ਪ੍ਰੋਜੈਕਟ ਕੀਤੇ ਰੱਦ, ਵਿਰੋਧੀਆਂ ਨੇ ਘੇਰੀ ਪੰਜਾਬ ਸਰਕਾਰ
- by Preet Kaur
- July 12, 2024
- 0 Comments
ਬਿਉਰੋ ਰਿਪੋਰਟ: ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (NHAI) ਨੇ ਵੱਡੀ ਕਾਰਵਾਈ ਕਰਦਿਆਂ ਪੰਜਾਬ ਵਿੱਚ 3 ਵਿਕਾਸ ਪ੍ਰੋਜੈਕਟ ਰੱਦ ਕਰ ਦਿੱਤੇ ਹਨ। ਇਸ ਦੇ ਲਈ ਕੇਂਦਰੀ ਏਜੰਸੀ ਵੱਲੋਂ ਪੰਜਾਬ ਵਿੱਚ ਕਿਸਾਨਾਂ ਦੁਆਰਾ ਲਗਾਤਾਰ ਕੀਤੇ ਜਾ ਰਹੇ ਧਰਨਿਆਂ ਦਾ ਹਵਾਲਾ ਦਿੱਤਾ ਜਾ ਰਿਹਾ ਹੈ। ਕੇਂਦਰੀ ਏਜੰਸੀ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਹਾਈਵੇਅ ਲਈ ਜ਼ਮੀਨ ਐਕੁਆਇਰ ਕਰਨ
ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿੱਚ ਵੱਖ-ਵੱਖ ਕਿਸਮਾਂ ਦੇ ਹਜ਼ਾਰਾਂ ਬੂਟੇ ਲਗਾਏ ਜਾਣਗੇ: ਡੀਜੀਪੀ ਗੌਰਵ ਯਾਦਵ
- by Manpreet Singh
- July 12, 2024
- 0 Comments
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਹਰਿਆਲੀ ਨੂੰ ਵਧਾਉਣ ਸਬੰਧੀ ਕੀਤੇ ਐਲਾਨ ਤੋਂ ਇੱਕ ਦਿਨ ਬਾਅਦ ਹੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਬੌਟਲ ਪਾਮ ਦਾ ਬੂਟਾ ਲਗਾ ਕੇ “ਆਓ ਰੁਖ ਲਗਾਈਏ, ਧਰਤੀ ਮਾਂ ਨੂੰ ਬਚਾਈਏ” ਦੇ ਨਾਅਰੇ ਅਧੀਨ ਸੂਬਾ ਪੱਧਰੀ ਪੌਦੇ ਲਗਾਉਣ ਦੀ
ਪਾਕਿਸਤਾਨ ਨੇ ਇਸ ਉਮਰ ਦੇ ਸਿੱਖਾਂ ਲਈ ਵੀਜ਼ਾ ਨਿਯਮ ਕੀਤੇ ਸੁਖਾਲੇ, ਪਰਮਜੀਤ ਸਰਨਾ ਨੇ ਦਿੱਤੀ ਜਾਣਕਾਰੀ
- by Manpreet Singh
- July 12, 2024
- 0 Comments
ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਪ੍ਰੈਸ ਨੂੰ ਜਾਰੀ ਇਕ ਬਿਆਨ ਕਰਦਿਆਂ ਕਿਹਾ ਕਿ ਪਾਕਿਸਤਾਨ ਵਿੱਚਲੇ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ ਦੀਦਾਰਿਆਂ ਦੇ ਲਈ ਨਨਕਾਣਾ ਸਾਹਿਬ ਦੇ ਵੀਜ਼ਾ ਔਨ ਅਰਾਇਵਲ ਅਤੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਸਪੋਰਟ ਦੀ ਸ਼ਰਤ ਖਤਮ ਕਰਕੇ ਅਧਾਰ ਕਾਰਡ ਨੂੰ ਮਾਨਤਾ ਦੇਣ ਤੇ ਉੱਥੇ ਦੋ
ਖਨੌਰੀ ਬਾਰਡਰ ਨੂੰ ਲੈ ਕੇ ਚਰਚਾ ਹੋਈ ਤੇਜ, ਹਾਈਕੋਰਟ ਨੇ ਕੀਤੀ ਇਹ ਟਿੱਪਣੀ
- by Manpreet Singh
- July 12, 2024
- 0 Comments
ਵਕੀਲ ਵਾਸੂ ਰੰਜਨ ਵਾਡਲਿਆ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਰਕੋਰਟ ਤੋਂ ਸੰਭੂ ਬਾਰਡਰ ਖੋਲ੍ਹਣ ਤੋਂ ਬਾਅਦ ਹੁਣ ਖਨੌਰੀ ਬਾਰਡਰ ਖੁਲ੍ਹਵਾਉਣ ਦੀ ਮੰਗ ਕੀਤੀ ਗਈ ਹੈ। ਇਸ ਉੱਤੇ ਹਾਈਕੋਰਟ ਨੇ ਜਵਾਬ ਦਿੰਦਿਆਂ ਕਿਹਾ ਕਿ ਸੰਭੂ ਬਾਰਡਰ ਖੁੱਲ੍ਹਣ ਤੋਂ ਬਾਅਦ ਖਨੌਰੀ ਬਾਰਡਰ ਵੀ ਖੁਲ੍ਹਵਾ ਦੇਵਾਂਗੇ। ਵਾਸੂ ਰੰਜਨ ਵਾਡਲਿਆ ਨੇ ਇੱਕ ਨਿੱਜੀ ਚੈਨਲ ਨਾਲ ਗੱਲ ਕਰਦਿਆਂ ਕਿਹਾ ਕਿ ਸੰਭੂ
ਅਕਾਲੀ ਦਲ ਦੇ ਬਾਗੀ ਧੜੇ ਦੀ ਮੁਆਫ਼ੀ ’ਤੇ ਹੋ ਰਹੀ ਵਿਚਾਰ, 5 ਸਿੰਘ ਸਾਹਿਬਾਨਾਂ ਕੀਤੀ ਬੈਠਕ, ਸੁਖਬੀਰ ਬਾਦਲ ਦੀਆਂ ਵਧ ਸਕਦੀਆਂ ਮੁਸ਼ਕਲਾਂ
- by Preet Kaur
- July 12, 2024
- 0 Comments
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ 1 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦਿੱਤੇ ਗਏ ਮੁਆਫ਼ਨਾਮੇ ਨੂੰ ਲੈ ਕੇ ਸਮੂਹ ਤਖ਼ਤਾਂ ਦੇ ਜਥੇਦਾਰਾਂ ਦੀ 15 ਜੁਲਾਈ ਨੂੰ ਮੀਟਿੰਗ ਸੱਦੀ ਹੈ। ਇਸ ਮੀਟਿੰਗ ਵਿੱਚ ਸਾਰੇ ਜਥੇਦਾਰ ਇਕੱਠੇ
ਲਾਰੈਂਸ ਬਿਸ਼ਨੋਈ ਦੇ ਸਾਥੀ ਨੂੰ ਲੈ ਕੇ ਆਈ ਇਹ ਖ਼ਬਰ, ਅਦਾਲਤ ਨੇ ਮੰਨਿਆ ਇਹ ਜ਼ਰੂਰੀ
- by Manpreet Singh
- July 12, 2024
- 0 Comments
ਬਠਿੰਡਾ ਜੇਲ੍ਹ ਵਿੱਚ ਬੰਦ ਲਾਰੈਂਸ ਬਿਸ਼ਨੋਈ ਦੇ ਸਾਥੀ ਰਵਿੰਦਰ ਸਿੰਘ ਉਰਫ਼ ਕਾਲੀ ਸ਼ੂਟਰ ਨੂੰ ਹੁਣ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚ ਤਬਦੀਲ ਕੀਤਾ ਜਾਵੇਗਾ। ਆਪਣੀ ਬੀਮਾਰੀ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਇਸ ਸਬੰਧੀ ਪਟੀਸ਼ਨ ਦਾਇਰ ਕੀਤੀ ਸੀ। ਅਦਾਲਤ ਨੇ ਇਹ ਹੁਕਮ ਇਸ ਪਟੀਸ਼ਨ ਦੀ ਸੁਣਵਾਈ ਦੌਰਾਨ ਜਾਰੀ ਕੀਤਾ ਹੈ।
ਸੰਦੀਪ ਥਾਪਰ ਮਾਮਲੇ ‘ਚ ਆਇਆ ਨਵਾਂ ਮੋੜ, ਪੁਲਿਸ ਨੇ ਇਕ ਹੋਰ ਨੂੰ ਕੀਤਾ ਗ੍ਰਿਫ਼ਤਾਰ
- by Manpreet Singh
- July 12, 2024
- 0 Comments
ਲੁਧਿਆਣਾ ‘ਚ ਸ਼ਿਵ ਸੈਨਾ ਆਗੂ ਸੰਦੀਪ ਥਾਪਰ ‘ਤੇ ਹੋਏ ਹਮਲੇ ‘ਚ ਨਵਾਂ ਮੋੜ ਸਾਹਮਣੇ ਆਇਆ ਹੈ। ਸੰਦੀਪ ਥਾਪਰ ਉੱਤੇ ਤਿੰਨ ਨਹਿੰਗਾਂ ਨੇ ਹਮਲਾ ਕੀਤਾ ਸੀ ਪਰ ਹੁਣ ਸਾਹਮਣੇ ਆਇਆ ਹੈ ਕਿ ਇਹ ਹਮਲਾ ਕਰਨ ਦੀ ਯੋਜਨਾ ਤਿੰਨ ਨਹੀਂ ਚਾਰ ਲੋਕਾਂ ਵੱਲੋਂ ਬਣਾਈ ਗਈ ਸੀ। ਇਸ ਮਾਮਲੇ ਵਿੱਚ ਹੁਣ ਤੱਕ ਦੋ ਲੋਕ ਗ੍ਰਿਫਤਾਰ ਕੀਤੇ ਜਾ ਚੁੱਕੇ
ਹਰਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ’ਤੇ ਬੋਲੇ MP ਸਰਬਜੀਤ ਸਿੰਘ ਖ਼ਾਲਸਾ- ‘ਮੈਂ ਪਰਿਵਾਰ ਨਾਲ ਖੜਾ’ ਅੰਮ੍ਰਿਤਪਾਲ ਸਿੰਘ ਨਾਲ ਇਕੱਠੇ ਲੜਾਂਗੇ SGPC ਚੋਣ
- by Preet Kaur
- July 12, 2024
- 0 Comments
ਬਿਉਰੋ ਰਿਪੋਰਟ: ਅੰਮ੍ਰਿਤਪਾਲ ਸਿੰਘ ਦੇ ਭਰਾ ਤੇ ਲੱਗੇ ਨਸ਼ੇ ਦੇ ਇਲਜ਼ਾਮਾਂ ’ਤੇ ਫਰੀਦਕੋਟ ਤੋਂ ਐੱਮਪੀ ਸਰਬਜੀਤ ਸਿੰਘ ਦਾ ਵੀ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਮੈਡੀਕਲ ਟੈਸਟ ਵਿੱਚ ਸਰਕਾਰਾਂ ਕੁਝ ਵੀ ਕਰ ਸਕਦੀਆਂ ਹਨ। ਉਨ੍ਹਾਂ ਨੇ ਇਲਜ਼ਾਮ ਲਗਾਇਆ ਕਿ ਹਰਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਸਮੇਤ ਅਮ੍ਰਿਤਪਾਲ ਸਿੰਘ ਦੇ ਪਰਿਵਾਰ ਨਾਲ ਜੋ ਕੁਝ ਵੀ ਵਾਪਰ ਰਿਹਾ
