5 ਵਜੇ ਤੱਕ ਦੀਆਂ 9 ਖਾਸ ਖ਼ਬਰਾਂ
5 ਵਜੇ ਤੱਕ ਦੀਆਂ 9 ਖਾਸ ਖ਼ਬਰਾਂ
5 ਵਜੇ ਤੱਕ ਦੀਆਂ 9 ਖਾਸ ਖ਼ਬਰਾਂ
ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਪਿੰਡ ਦਾਊ ਸਾਹਿਬ ਦਾ ਦੌਰਾ ਕੀਤਾ ਹੈ। ਕੱਲ੍ਹ ਇੱਥੇ ਇੱਕ ਖੇਤ ਵਿੱਚ ਅੱਗ ਲੱਗ ਗਈ ਸੀ, ਜਿੱਥੇ 14 ਏਕੜ ਰਕਬੇ ਵਿੱਚ ਖੜ੍ਹੀ ਕਣਕ ਦੀ ਫ਼ਸਲ ਸੜ ਕੇ ਸੁਆਹ ਹੋ ਗਈ ਸੀ। ਮੰਤਰੀ ਨੇ ਕਿਸਾਨ ਜਸਵਿੰਦਰ ਸਿੰਘ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ। ਮੌਕੇ ‘ਤੇ ਮੌਜੂਦ ਅਧਿਕਾਰੀਆਂ
ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦਾ ਸਿਆਸੀ ਪਿੜ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਦਲ ਬਦਲੀ ਦੀਆਂ ਕਨਸੋਆਂ ਹਰ ਪਾਰਟੀ ਤੋਂ ਆ ਰਹੀਆਂ ਹਨ। ਉੱਧਰ ਬੀਜੇਪੀ ਦੇ ਟਕਸਾਲੀ ਆਗੂ ਵਿਜੇ ਸਾਂਪਲਾ ਟਿਕਟ ਨਾ ਮਿਲਣ ਕਰਕੇ ਰਸਤਾ ਬਦਲਣ ਦੀ ਤਿਆਰੀ ਕਰ ਰਹੇ ਹਨ ਤੇ ਇੱਧਰ ਅਕਾਲੀ ਦਲ ਵਿੱਚ ਵੀ ਬਗ਼ਾਵਤੀ ਸੁਰ ਉੱਠਣ ਲੱਗੇ ਹਨ। ਖ਼ਬਰ ਹੈ
ਫਰੀਦਕੋਟ ਤੋਂ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਮੋਗਾ ਦੇ ਕਸਬਾ ਧਰਮਕੋਟ ਸਥਿਤ ਮੰਦਰ ‘ਚ ਮੱਥਾ ਟੇਕਣ ਜਾ ਰਿਹਾ ਸੀ। ਇਸ ਦੌਰਾਨ ਕਿਸਾਨਾਂ ਨੇ ਹੰਸ ਰਾਜ ਹੰਸ ਨੂੰ ਰਸਤੇ ਵਿੱਚ ਹੀ ਰੋਕ ਲਿਆ। ਜਿਸ ਤੋਂ ਬਾਅਦ ਕਿਸਾਨਾਂ ਨੇ ਹੰਸ ਰਾਜ ਹੰਸ ਖ਼ਿਲਾਫ਼ ਪ੍ਰਦਰਸ਼ਨ ਅਤੇ ਨਾਅਰੇਬਾਜ਼ੀ ਕੀਤੀ। ਭਾਜਪਾ ਵਰਕਰਾਂ ਦਾ ਵਿਰੋਧ ਕਿਸਾਨ ਆਗੂ ਨੇ ਦੱਸਿਆ ਕਿ ਕੇਂਦਰ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਤੋਂ ਭਾਜਪਾ ਦੇ ਲੋਕ ਸਭਾ ਉਮੀਦਵਾਰ ‘ਤੇ ਚੁਟਕੀ ਲਈ ਹੈ। ਕਾਂਗਰਸ ਤੋਂ ਭਾਜਪਾ ‘ਚ ਸ਼ਾਮਲ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਭਾਜਪਾ ਦੇ ਇਸ਼ਤਿਹਾਰੀ ਬੋਰਡਾਂ ‘ਤੇ ਸਾਬਕਾ ਕਾਂਗਰਸੀ ਮੁੱਖ ਮੰਤਰੀ ਬੇਅੰਤ ਸਿੰਘ ਦੀ ਤਸਵੀਰ ਲਗਾਈ ਗਈ ਹੈ। ਇਸ ਨੂੰ ਲੈ ਕੇ ਸਿਆਸੀ ਹਲਚਲ ਸ਼ੁਰੂ ਹੋ
ਚੰਡੀਗੜ੍ਹ ਪੁਲਿਸ ਦੇ ਪੀ.ਓ ਅਤੇ ਸੰਮਨ ਸਟਾਫ ਸੈੱਲ ਨੇ 35 ਸਾਲ ਪੁਰਾਣੇ ਕਤਲ ਕੇਸ ਵਿੱਚ ਭਗੌੜੇ ਮੁਲਜ਼ਮ ਆਨੰਦ ਕੁਮਾਰ ਵਾਸੀ ਅਲੀਗੜ੍ਹ (ਉੱਤਰ ਪ੍ਰਦੇਸ਼) ਨੂੰ ਗ੍ਰਿਫ਼ਤਾਰ ਕੀਤਾ ਹੈ। 18 ਨਵੰਬਰ 1989 ਨੂੰ ਉਸ ਨੇ 11 ਸਾਲ ਦੇ ਬੱਚੇ ਨੂੰ ਅਗਵਾ ਕਰਕੇ ਉਸ ਦਾ ਕਤਲ ਕਰ ਦਿੱਤਾ ਸੀ। ਇਹ ਮੁਲਜ਼ਮ ਪਹਿਲਾਂ ਪੁਲਿਸ ਦੇ ਕਦੇ ਵੀ ਹੱਥ ਨਹੀਂ ਆਇਆ
ਪੰਜਾਬ ਦੀ ਸੜਕ ਸੁਰੱਖਿਆ ਕਮੇਟੀ (Road Safety Committee of Punjab) ਵੱਲੋਂ ਇੱਕ ਅਧਿਐਨ ਕੀਤਾ ਗਿਆ ਹੈ, ਜਿਸ ਵਿੱਚ ਪਾਇਆ ਗਿਆ ਹੈ ਕਿ ਸੜਕ ਹਾਸਦਿਆਂ (Road Accidents) ਦੇ ਸਬੰਧ ਵਿੱਚ 2023 ‘ਚ ਜ਼ਿਲ੍ਹੇ ਵਿੱਚ ਪਿਛਲੇ ਸੱਤ ਸਾਲਾਂ ਵਿੱਚ ਸਭ ਤੋਂ ਵੱਧ ਮੌਤਾਂ ਹੋਈਆਂ ਹਨ। ਮੁਹਾਲੀ ਵਿੱਚ ਸੜਕ ਸੁਰੱਖਿਆ ਵਿਸ਼ਲੇਸ਼ਣ ਤੇ ਸੜਕ ਹਾਦਸਿਆਂ ਦੇ ‘ਬਲੈਕ ਸਪਾਟਸ’ ਦੀ
ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ‘ਆਪ’ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਅੰਮ੍ਰਿਤਸਰ ਦੀ ਪੁਲਿਸ ਉੱਪਰ ਗੰਭੀਰ ਇਲਜ਼ਾਮ ਲਗਾਏ ਹਨ। ਉਨ੍ਹਾਂ ਨੇ ਸੰਬੋਧਨ ਕਰਦਿਆਂ ਦੋਸ਼ ਲਗਾਏ ਕਿ ਰਾਘਵ ਚੱਢਾ ਦੇ ਖਾਸਮਖਾਸ ਐਸਪੀ ਅਤੇ ਡੀਐਸਪੀ ਨਸ਼ਾ ਵੇਚ ਰਹੇ ਹਨ। ਅੰਮ੍ਰਿਤਸਰ ਵਿੱਚ ਪੁਲਿਸ ਦੇ ਵੱਡੇ ਅਧਿਕਾਰੀ ਵੀ ਨਸ਼ਾ ਵੇਚ
ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ ‘ਤੇ ਸਥਿਤ ਪਿੰਡ ਮੰਡਵਾਲਾ ਨੇੜੇ ਬੁੱਧਵਾਰ ਸਵੇਰੇ ਤੇਜ਼ ਰਫਤਾਰ ਆਈ 20 ਕਾਰ ਨੈਸ਼ਨਲ ਹਾਈਵੇਅ ਤੋਂ ਹੇਠਾਂ ਡਿੱਗ ਗਈ। ਇਸ ਹਾਦਸੇ ਵਿੱਚ ਨੌਜਵਾਨ ਡਰਾਈਵਰ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਨੂੰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਵਿਖੇ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਦੀ ਹਾਲਤ ਨਾਜ਼ੁਕ ਬਣੀ
ਬਿਉਰੋ ਰਿਪੋਰਟ – ਪੰਜਾਬ ਦਾ ਇੱਕ ਹੋਰ ਅਗਨੀਵੀਰ ਜਵਾਨ ਦੇਸ਼ ਦੀ ਰੱਖਿਆ ਕਰਦਾ ਸ਼ਹੀਦ ਹੋ ਗਿਆ ਹੈ। ਜ਼ਿਲ੍ਹਾ ਬਰਨਾਲਾ ਦੇ ਪਿੰਡ ਮਹਿਤਾ ਦੇ ਰਹਿਣ ਵਾਲੇ ਸੇਵਾਮੁਕਤ ਸੂਬੇਦਾਰ ਨਾਇਬ ਸਿੰਘ ਦਾ ਪੁੱਤਰ ਅਗਨੀਵੀਰ ਜਵਾਨ ਸੁਖਵਿੰਦਰ ਸਿੰਘ ਡਿਊਟੀ ਦੌਰਾਨ ਸ਼ਹੀਦ ਹੋ ਗਿਆ। ਜਵਾਨ ਸੁਖਵਿੰਦਰ ਸਿੰਘ ਜੰਮੂ-ਕਸ਼ਮੀਰ ‘ਚ ਤਾਇਨਾਤ ਸੀ ਤੇ ਹਾਲੇ ਇੱਕ ਸਾਲ ਪਹਿਲਾਂ ਹੀ ਫ਼ੌਜ ਵਿੱਚ