ਮਾਨ ਵੱਲੋਂ ਦਿੱਲੀ ਏਅਰਪੋਰਟ ’ਤੇ ਐਡਵੋਕੇਟ ਜੀਵਨ ਸਿੰਘ ਦੇ ਅਪਮਾਨ ਦੀ ਨਿੰਦਾ, ਉੱਚ ਪੱਧਰੀ ਜਾਂਚ ਦੀ ਮੰਗ
ਬਿਊਰੋ ਰਿਪੋਰਟ (ਫ਼ਤਹਿਗੜ੍ਹ ਸਾਹਿਬ, 24 ਸਤੰਬਰ 2025): ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਬਹੁਜਨ ਦ੍ਰਾਵਿੜ ਪਾਰਟੀ ਦੇ ਪ੍ਰਧਾਨ ਐਡਵੋਕੇਟ ਜੀਵਨ ਸਿੰਘ ਨਾਲ ਦਿੱਲੀ ਏਅਰਪੋਰਟ ਦੇ ਅਧਿਕਾਰੀਆ ਵੱਲੋ ਏਅਰਪੋਰਟ ਦੇ ਨਿਯਮਾਂ ਦਾ ਉਲੰਘਣ ਕਰਕੇ ਉਨ੍ਹਾਂ ਦੇ ਕੀਤੇ ਗਏ ਅਪਮਾਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਇਸਦੀ ਉੱਚ ਪੱਧਰੀ ਜਾਂਚ ਕਰਵਾ ਕੇ ਸਿੱਖ ਧਰਮ
