ਮੁਹਾਲੀ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, 3 ਕਾਬੂ
ਮੋਹਾਲੀ ਜ਼ਿਲ੍ਹੇ ਵਿੱਚ ਪੁਲਿਸ ਅਤੇ ਅਪਰਾਧੀਆਂ ਵਿਚਕਾਰ ਇੱਕ ਮੁਕਾਬਲਾ ਹੋਇਆ, ਜਿਸ ਵਿੱਚ ਲਗਭਗ ਪੰਜ ਰਾਉਂਡ ਫਾਇਰਿੰਗ ਹੋਈ। ਇਸ ਕਾਰਵਾਈ ਵਿੱਚ, ਪੁਲਿਸ ਨੇ ਫਤਿਹਗੜ੍ਹ ਸਾਹਿਬ ਦੇ ਮੰਡੀ ਗੋਬਿੰਦਗੜ੍ਹ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਨੂੰ ਜ਼ਖਮੀ ਹਾਲਤ ਵਿੱਚ ਗ੍ਰਿਫ਼ਤਾਰ ਕੀਤਾ। ਪਿੰਡ ਚੱਪੜ ਚਿੜੀ ਨਜ਼ਦੀਕ ਇਸ ਮੁਕਾਬਲੇ ਵਿਚ 3 ਬਦਮਾਸ਼ਾਂ ਨੂੰ ਕਾਬੂ ਕਰ ਲਿਆ ਗਿਆ ਹੈ।