ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 22 ਨੂੰ ਚੰਡੀਗੜ੍ਹ ਆਉਣਗੇ: 375 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟ ਦਾ ਕਰਨਗੇ ਉਦਘਾਟਨ…
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 22 ਦਸੰਬਰ ਨੂੰ ਚੰਡੀਗੜ੍ਹ ਆਉਣਗੇ। ਉਹ ਸੈਕਟਰ 26 ਸਥਿਤ ਚੰਡੀਗੜ੍ਹ ਕਾਲਜ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ ਤੋਂ 375 ਕਰੋੜ ਰੁਪਏ ਦੇ ਪ੍ਰਾਜੈਕਟ ਦਾ ਉਦਘਾਟਨ ਕਰਨਗੇ। ਇਸ ਦੇ ਨਾਲ ਹੀ 44 ਏ.ਐਸ.ਆਈਜ਼ ਅਤੇ 700 ਨਵ-ਨਿਯੁਕਤ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ। ਇਸ ਦੇ ਲਈ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ