ਜ਼ੀਰਕਪੁਰ ’ਚ ਪੁਲਿਸ ਨੇ ਘੇਰੇ ਲਾਰੈਂਸ ਬਿਸ਼ਨੋਈ ਦੇ ਗੁਰਗੇ, ਇੱਕ ਭੱਜਣ ਵਿੱਚ ਹੋਇਆ ਕਾਮਯਾਬ…
ਚੰਡੀਗੜ੍ਹ ਦੇ ਨਾਲ ਲੱਗਦੇ ਮੋਹਾਲੀ ਦੇ ਜ਼ੀਰਕਪੁਰ ‘ਚ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਅਤੇ ਲਾਰੈਂਸ ਦੇ ਆਪਰੇਟਰਾਂ ਵਿਚਾਲੇ ਮੁਕਾਬਲਾ ਹੋਇਆ ਹੈ। ਵੀਆਈਪੀ ਰੋਡ ’ਤੇ ਮਾਇਆ ਗਾਰਡਨ ਸਿਟੀ ਵਨ ਨੇੜੇ ਇੱਕ ਗੈਂਗਸਟਰ ਦੀ ਲੱਤ ਵਿੱਚ ਗੋਲੀ ਲੱਗੀ ਹੈ। ਜਿਸ ਨੂੰ ਟੀਮ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਸ ਦੀ ਪਛਾਣ ਮਨਜੀਤ ਸਿੰਘ ਉਰਫ਼ ਗੁਰੀ ਵਜੋਂ ਹੋਈ ਹੈ।