ਸਰਕਾਰੀ ਸਕੂਲ ‘ਚ ਵਿਦਿਆਰਥੀਆਂ ਦੇ ਕੜੇ ਲਾਹੁਣ ਦਾ ਮਾਮਲਾ, SGPC ਨੇ ਭੇਜੀ ਜਾਂਚ ਟੀਮ
ਬਠਿੰਡਾ ਦੇ ਪਰਸਰਾਮ ਨਗਰ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅੰਦਰ ਵਿਦਿਆਰਥੀਆਂ ਦੇ ਕੜੇ ਉਤਾਰਨ ਦਾ ਵੀਡੀਓ ਵਾਇਰਲ ਹੋਣ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਾਂਚ ਟੀਮ ਭੇਜੀ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ ’ਤੇ ਧਰਮ ਪ੍ਰਚਾਰ ਕੇਂਦਰ ਤਲਵੰਡੀ ਸਾਬੋ ਦੇ ਇੰਚਾਰਜ ਜਗਪਾਲ ਸਿੰਘ, ਪ੍ਰਚਾਰਕ ਭਾਈ ਨਿਰਭੈ ਸਿੰਘ, ਭਾਈ ਅਮਰੀਕ ਸਿੰਘ