ਪੰਜਾਬ ‘ਚ ਭਾਰੀ ਮੀਂਹ : ਮੌਸਮ ਵਿਭਾਗ ਨੇ ਜਾਰੀ ਕੀਤਾ ਯੈਲੋ ਅਲਰਟ
ਚੰਡੀਗੜ੍ਹ : ਅੱਜ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਵੇਰ ਤੋਂ ਭਾਰੀ ਮੀਂਹ ਪੈ ਰਿਹਾ ਜਿਸ ਨਾਲ ਠੰਡ ਵਧ ਗਈ ਹੈ। ਮੌਸਮ ਵਿਭਾਗ ਨੇ ਪਹਿਲਾਂ ਹੀ ਵੀਰਵਾਰ ਨੂੰ ਪੱਛਮੀ ਮਾਲਵੇ ਨੂੰ ਛੱਡ ਕੇ ਪੂਰੇ ਪੰਜਾਬ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਸੀ। ਇਸ ਦੇ ਨਾਲ ਹੀ 11 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਸੀ।