ਫ਼ਾਜ਼ਿਲਕਾ ਕੈਂਪ ਜਾਂਦੇ ਸਮੇਂ ਪੰਜਾਬ BJP ਪ੍ਰਧਾਨ ਸੁਨੀਲ ਜਾਖੜ ਗ੍ਰਿਫ਼ਤਾਰ
ਬਿਊਰੋ ਰਿਪੋਰਟ: ਫ਼ਾਜ਼ਿਲਕਾ ਜ਼ਿਲ੍ਹੇ ਦੇ ਰਾਏਪੁਰ ਪਿੰਡ ਵਿੱਚ ਆਯੋਜਿਤ ਕੈਂਪ ਵਿੱਚ ਸ਼ਾਮਲ ਹੋਣ ਜਾ ਰਹੇ ਭਾਜਪਾ ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ ਨੂੰ ਅੱਜ ਪੁਲਿਸ ਨੇ ਰਾਹ ਵਿੱਚ ਰੋਕ ਲਿਆ। ਇਸ ਤੋਂ ਬਾਅਦ ਉਨ੍ਹਾਂ ਨੇ ਉੱਥੇ ਹੀ ਧਰਨਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਸਾਬਕਾ ਸਿਹਤ ਮੰਤਰੀ ਸੁਰਜੀਤ ਕੁਮਾਰ ਜ਼ਿਆਣੀ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਨੇਤਾ ਮੌਜੂਦ ਸਨ।
