ਕੌਮੀ ਇਨਸਾਫ਼ ਮੋਰਚੇ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਨੂੰ 5 ਦਿਨਾਂ ਦਾ ਅਲਟੀਮੇਟਮ
ਬੰਦੀ ਸਿੰਘਾਂ ਦੀ ਰਿਹਾਈ, ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀਕਾਂਡ ਸਣੇ ਹੋਰ ਸਿੱਖ ਮਸਲਿਆਂ ਸਬੰਧੀ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਅਤੇ ਪੰਥਕ ਕਮੇਟੀ ਸਣੇ ਹੋਰ ਸਿੱਖ ਜਥੇਬੰਦੀਆਂ ਦਾ ਪੱਕਾ ਮੋਰਚਾ ਜਾਰੀ ਹੈ। ਸਵਾ ਸਾਲ ਤੋਂ ਪੱਕਾ ਮੋਰਚਾ ਲਗਾ ਕੇ ਬੈਠੇ ਕੌਮੀ ਇਨਸਾਫ਼ ਮੋਰਚੇ ਦੇ ਕਨਵੀਨਰ ਭਾਈ ਪਾਲ ਸਿੰਘ ਫਰਾਂਸ,
