SGPC ਸੈਟੇਲਾਈਟ ਚੈਨਲ ਲਈ SGPC ਦੇ ਵਫ਼ਦ ਨੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨਾਲ ਕੀਤੀ ਮੁਲਾਕਾਤ
ਦਿੱਲੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਲਈ ਆਪਣਾ ਸੈਟੇਲਾਈਟ ਚੈਨਲ ਸਥਾਪਤ ਕਰਨ ਵਾਸਤੇ ਕੀਤੇ ਜਾ ਰਹੇ ਯਤਨਾਂ ਤਹਿਤ ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰੀ ਅਨੁਰਾਗ ਸਿੰਘ ਠਾਕੁਰ ਨਾਲ ਦਿੱਲੀ ਵਿਖੇ ਮੁਲਾਕਾਤ ਕੀਤੀ ਹੈ। ਇਸ ਵਫ਼ਦ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ,