ਅੰਮ੍ਰਿਤਸਰ ਕੁਲਚਾ ਵਿਵਾਦ ‘ਤੇ ਮੰਤਰੀ ਹੇਅਰ ਦਾ ਬਿਆਨ, ਹੋਟਲ ‘ਚ ਕੁਲਚੇ ਖਾਣ ਦੀ ਗੱਲ ਸਾਬਤ ਕਰੇ ਮਜੀਠੀਆ…
ਅੰਮ੍ਰਿਤਸਰ : ਪੰਜਾਬ ਵਿੱਚ ਅੰਮ੍ਰਿਤਸਰ ਕੁਲਚੇ ਨੂੰ ਲੈ ਕੇ ਸ਼ੁਰੂ ਹੋਈ ਸਿਆਸਤ ਹੁਣ ਗਰਮਾ ਰਹੀ ਹੈ। ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਲਾਏ ਦੋਸ਼ਾਂ ਤੋਂ ਬਾਅਦ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪ੍ਰਤੀਕਿਰਿਆ ਦਿੱਤੀ ਹੈ। ਮੀਤ ਹੇਅਰ ਨੇ ਬਿਕਰਮ ਮਜੀਠੀਆ ਨੂੰ ਆਪਣੇ ‘ਤੇ ਲੱਗੇ ਦੋਸ਼ਾਂ ਨੂੰ ਸਾਬਤ ਕਰਨ ਦੀ ਚੁਣੌਤੀ ਦਿੱਤੀ ਹੈ।